ਆਇਲ ਮਿੱਲ ਵਿਚ ਕੰਮ ਦੌਰਾਨ ਵਾਪਰੇ ਹਾਦਸੇ ''ਚ ਨੌਜਵਾਨ ਦੀ ਮੌਤ
Wednesday, Nov 01, 2017 - 03:06 AM (IST)

ਗਿੱਦੜਬਾਹਾ, (ਕੁਲਭੂਸ਼ਨ)- ਪਿੰਡ ਬੁੱਟਰ ਬਖੂਆ ਦੇ ਨੇੜੇ ਸਥਿਤ ਮਾਲਵਾ ਆਇਲ ਮਿੱਲ ਵਿਚ ਕੰਮ ਦੌਰਾਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ।
ਐੱਸ. ਐੱਚ. ਓ. ਧਰਮਪਾਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁੱਟਰ ਬਖੂਆ ਦੇ ਨੇੜੇ ਸਥਿਤ ਮਾਲਵਾ ਆਇਲ ਮਿੱਲ ਵਿਚ ਕੰਮ ਦੌਰਾਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਕੇ ਜਾਂਚ ਕੀਤੀ ਗਈ ਤਾਂ ਹਾਦਸੇ ਵਿਚ ਮਾਰੇ ਗਏ ਨੌਜਵਾਨ ਜਸਵਿੰਦਰ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਫੈਕਟਰੀ ਵਿਚ ਕੰਮ ਕਰਦੇ ਸਮੇਂ ਉਨ੍ਹਾਂ ਦੇ ਪੁੱਤਰ ਜਸਵਿੰਦਰ ਦੀ ਬਾਂਹ ਮਸ਼ੀਨ 'ਚ ਆ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਵਾਸੀ ਕਿੱਲਿਆਂਵਾਲੀ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਹੈ ।