ਕੇਂਦਰੀ ਜੇਲ੍ਹ 'ਚ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਰੋ-ਰੋ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਇਲਜ਼ਾਮ
Sunday, Sep 01, 2024 - 06:30 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਰਾਹੁਲ ਕੁਮਾਰ ਉਰਫ ਰੌਲਾ ਨਾਮਕ ਨੌਜਵਾਨ ਦੀ ਜੇਲ੍ਹ 'ਚ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਕੇਂਦਰੀ ਜੇਲ੍ਹ ਦੇ ਬਾਹਰ ਰੋਸ਼ ਪ੍ਰਦਰਸ਼ਨ ਤੇ ਖੂਬ ਹੰਗਾਮਾ ਕੀਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜੇਲ੍ਹ ਦੇ ਬਾਹਰ ਦੀ ਰੋਡ ਬਲੋਕ ਕਰ ਦਿੱਤੀ ਗਈ ਅਤੇ ਜੇਲ੍ਹ 'ਚੋਂ ਬਾਹਰ ਆਈ ਹਵਾਲਾਤੀਆਂ ਨਾਲ ਭਰੀ ਬੱਸ ਵੀ ਰੋਕ ਕੇ ਹੰਗਾਮਾ ਕੀਤਾ । ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਤੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਇਸ ਦੌਰਾਨ ਮ੍ਰਿਤਕ ਨੌਜਵਾਨ ਰਾਹੁਲ ਕੁਮਾਰ ਉਰਫ ਰੋਲਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਤਾਂ ਉਹਨਾਂ ਨੇ ਨੌਜਵਾਨ 'ਤੇ ਝੂਠੇ ਮਾਮਲੇ ਦਰਜ ਕਰਕੇ ਉਸ ਨੂੰ ਜੇਲ੍ਹ 'ਚ ਬੰਦ ਕੀਤਾ ਅਤੇ ਕਈ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਪਰਿਵਾਰ ਨੇ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਉਂਦੀਆਂ ਕਿਹਾ ਕਿ ਬੀਤੇ ਦਿਨ ਵੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਵੱਲੋਂ ਉਨ੍ਹਾਂ ਦੇ ਬੇਟੇ ਨਾਲ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਹ ਬੁਰੀ ਤਰੀਕੇ ਜ਼ਖ਼ਮੀ ਹੋ ਗਿਆ ਤੇ ਉਸਦੀ ਮੌਤ ਹੋ ਗਈ । ਜੇਲ੍ਹ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕਿਸੇ ਵੀ ਤਰੀਕੇ ਦੀ ਅਲਟੀਮੇਟ ਨਹੀਂ ਦਿੱਤਾ ਗਿਆ ਅਤੇ ਸਵੇਰੇ ਸਿਰਫ ਇੱਕ ਪੁਲਸ ਮੁਲਾਜ਼ਮ ਨੇ ਘਰ ਜਾ ਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਤੁਹਾਡੇ ਬੇਟੇ ਨੂੰ ਸੱਟਾਂ ਲੱਗੀਆਂ ਹਨ ਤੇ ਉਹ ਸਿਵਲ ਹਸਪਤਾਲ ਵਿੱਚ ਦਾਖ਼ਲ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਖੁਦ ਆਪਣੇ ਤੌਰ 'ਤੇ ਛਾਣਬੀਨ ਕਰਨੀ ਸ਼ੁਰੂ ਕੀਤੀ ਤੇ ਪਤਾ ਲੱਗਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਪਰਿਵਾਰ ਵੱਲੋਂ ਇਨਸਾਫ਼ ਦੇ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਆਸ਼ਵਾਸਨ ਦਿੱਤਾ ਗਿਆ ਤੇ ਧਰਨਾ ਖ਼ਤਮ ਕਰਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਰਾਹੁਲ ਕੁਮਾਰ ਉਰਫ ਰੋਲਾ ਨਾਮਕ ਨੌਜਵਾਨ ਕੇਂਦਰੀ ਜੇਲ੍ਹ 'ਚ ਬੰਦ ਸੀ ਅਤੇ ਉਸਦੀ ਮੌਤ ਜੇਲ੍ਹ 'ਚ ਹੋਈ ਹੈ ਜਾਂ ਸਿਵਲ ਹਸਪਤਾਲ 'ਚ ਹੋਈ ਹੈ ਇਹ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਕਲੀਅਰ ਹੋਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਜੇਲ੍ਹ ਪ੍ਰਸ਼ਾਸਨ 'ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਉਸ ਸੰਬੰਧ ਵਿੱਚ ਜੁਡੀਸ਼ੀਅਲ ਇਨਕੁਆਇਰੀ ਖੋਲ ਦਿੱਤੀ ਗਈ ਹੈ ਅਤੇ ਜੋ ਵੀ ਇਨਕੁਆਇਰੀ 'ਚ ਸਾਹਮਣੇ ਆਵੇਗਾ ਉਸ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਫਿਰ ਉਸ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਹੀ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8