ਜਵਾਨ ਪੁੱਤ ਦੀ ਮੌਤ ਬਣੀ Love Marriage! ਹੁਣੇ ਬਲਿਆ ਸੀ ਵੱਡੇ ਪੁੱਤ ਦਾ ਸਿਵਾ, ਰੱਬਾ ਇੰਨਾ ਕਹਿਰ (ਵੀਡੀਓ)

05/08/2024 1:46:43 PM

ਲਹਿਰਾਗਾਗਾ (ਗਰਗ) : ਲਹਿਰਗਾਗਾ ਦੇ ਇਕ ਪਰਿਵਾਰ 'ਤੇ ਉਸ ਵੇਲੇ ਕਹਿਰ ਢਹਿ ਗਿਆ, ਜਦੋਂ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦੀ ਭੇਤਭਰੇ ਹਾਲਤ ’ਚ ਮੌਤ ਹੋ ਗਈ। ਇਸੇ ਪਰਿਵਾਰ ਦੇ ਵੱਡੇ ਪੁੱਤ ਦਾ ਸਿਵਾ ਅਜੇ ਥੋੜ੍ਹੇ ਦਿਨ ਪਹਿਲਾਂ ਹੀ ਬਲ ਕੇ ਹਟਿਆ ਸੀ ਕਿ ਛੋਟੇ ਪੁੱਤ ਦੀ ਮੌਤ ਨੇ ਪਰਿਵਾਰ ਦਾ ਲੱਕ ਹੀ ਤੋੜ ਕੇ ਰੱਖ ਦਿੱਤਾ। ਇਸ ’ਤੇ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਗਰਮੀ ਦੇ ਕਹਿਰ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਥਾਣਾ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਹਿਰਾਗਾਗਾ ਦੇ ਵਾਰਡ ਨੰਬਰ-8 ਦੇ ਵਸਨੀਕ ਗੁਰਚਰਨ ਸਿੰਘ ਪੁੱਤਰ ਜੀਤ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੇ ਪੁੱਤਰ ਗੁਰਲਾਲ ਸਿੰਘ ਨੇ ਕਰੀਬ ਡੇਢ ਮਹੀਨਾ ਪਹਿਲਾਂ ਸਿਮਰਜੀਤ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਘੋੜੇਨਬ ਹਾਲ ਆਬਾਦ ਵਾਰਡ ਨੰਬਰ-12 ਲਹਿਰਾਗਾਗਾ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਉਹ ਭੱਠੇ ’ਤੇ ਕੌਹਰੀਆਂ ਲੱਗਿਆ ਹੋਇਆ ਸੀ। ਜਦੋਂ ਉਹ 4 ਤੇ 5 ਮਈ ਦੀ ਦਰਮਿਆਨੀ ਰਾਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੌਹਰੀਆਂ ਤੋਂ ਘੋੜੇਨਬ ਵੱਲ ਆ ਰਿਹਾ ਸੀ ਤਾਂ ਕਿਸੇ ਨੇ ਫੋਨ ਕਰ ਕੇ ਦੱਸਿਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ।

ਇਹ ਵੀ ਪੜ੍ਹੋ : ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਸ਼ਡਿਊਲ ਜਾਰੀ

ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ, ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਗੁਰਲਾਲ ਸਿੰਘ ਲਾਲੀ ਐਕਸੀਡੈਂਟ ਨਹੀਂ ਹੋਇਆ, ਸਗੋਂ ਉਸ ਨੂੰ ਕੁੱਟ-ਮਾਰ ਕਰ ਕੇ ਸੁੱਟਿਆ ਗਿਆ ਹੈ ਅਤੇ ਉਸ ਦਾ ਕਤਲ ਕੀਤਾ ਗਿਆ ਹੈ। ਪੁਲਸ ਨੇ ਮ੍ਰਿਤਕ ਦੇ ਸਹੁਰੇ ਹਰਜੀਤ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦੇ ਇਕ ਪੁੱਤਰ ਜਗਤਾਰ ਸਿੰਘ (25) ਦੀ ਕਰੀਬ ਡੇਢ ਮਹੀਨਾ ਪਹਿਲਾਂ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ ਸੀ, ਹੁਣ ਦੂਜਾ ਪੁੱਤਰ ਵੀ ਮੌਤ ਦਾ ਸ਼ਿਕਾਰ ਹੋ ਗਿਆ, ਜਿਸ ਦੇ ਚੱਲਦੇ ਉਨ੍ਹਾਂ ਦਾ ਘਰ ਸੁੰਨਾ ਹੋ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


Babita

Content Editor

Related News