ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਸਾਬਕਾ ਫੌਜੀ ਦੀ ਮੌਤ

01/16/2018 7:42:58 AM

ਵੈਰੋਵਾਲ,   (ਗਿੱਲ)-  ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਲਾਲਾਬਾਦ ਦੇ ਵਸਨੀਕ ਬਲਬੀਰ ਸਿੰਘ ਸਾਬਕਾ ਫੌਜੀ (35) ਪੁੱਤਰ ਕਸ਼ਮੀਰ ਸਿੰਘ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।
 ਜਾਣਕਾਰੀ ਮੁਤਾਬਕ ਉਕਤ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਕਸਬਾ ਰਈਆ ਵੱਲੋਂ ਸ਼ਾਮ 6.30 ਵਜੇ ਆਪਣੇ ਪਿੰਡ ਜਲਾਲਾਬਾਦ ਨੂੰ ਆ ਰਿਹਾ ਸੀ ਕਿ ਪਿੰਡ ਦੇ ਨਜ਼ਦੀਕ ਪਹੁੰਚਣ 'ਤੇ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਦੌਰਾਨ ਉਸ ਦੇ ਗਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਨੇੜਲੇ ਘਰਾਂ ਦੇ ਵਸਨੀਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ ਅਤੇ ਥਾਣਾ ਵੈਰੋਵਾਲ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਮੌਕੇ ਥਾਣਾ ਵੈਰੋਵਾਲ ਤੋਂ ਏ. ਐੱਸ. ਆਈ. ਬਲਵੀਰ ਸਿੰਘ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।