ਤਰਨਤਾਰਨ ਤੋਂ ਦੁਖਦਾਇਕ ਖ਼ਬਰ: ਭਿਆਨਕ ਹਾਦਸੇ 'ਚ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ

Saturday, Apr 01, 2023 - 03:15 PM (IST)

ਤਰਨਤਾਰਨ ਤੋਂ ਦੁਖਦਾਇਕ ਖ਼ਬਰ: ਭਿਆਨਕ ਹਾਦਸੇ 'ਚ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ

ਤਰਨਤਾਰਨ (ਰਮਨ)- ਮੋਟਰ ਸਾਈਕਲ ਅਤੇ ਇਨੋਵਾ ਕਾਰ ’ਚ ਹੋਈ ਭਿਆਨਕ ਟੱਕਰ ਦੌਰਾਨ ਮੌਜੂਦਾ ਸਰਪੰਚ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਫਤਿਹਪੁਰ ਬਦੇਸ਼ਾ ਜੋ ਪਿੰਡ ਦਾ ਮੌਜੂਦਾ ਸਰਪੰਚ ਹੈ, ਜਦੋਂ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਵਾਪਸ ਪਰਤ ਰਿਹਾ ਸੀ ਤਾਂ ਨਜ਼ਦੀਕ ਝੁੱਗੀਆਂ ਵਿਖੇ ਇਕ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਇਨੋਵਾ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਜਦ ਕਿ ਬਲਦੇਵ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਤੁਰੰਤ ਬਿਆਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਤਲਾਸ਼ ’ਚ ਧਾਰਮਿਕ ਡੇਰਿਆਂ ’ਤੇ ਸਰਚ ਆਪ੍ਰੇਸ਼ਨ, ਡਰੋਨ ਦੀ ਵੀ ਲਈ ਜਾ ਰਹੀ ਮਦਦ

ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮ੍ਰਿਤਕ ਦੇ ਭਰਾ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News