ਟਰੇਨ ਨਾਲ ਟਕਰਾਅ ਕੇ ਲੜਕੇ ਦੀ ਮੌਤ
Thursday, Aug 23, 2018 - 03:39 AM (IST)

ਰਾਮਪੁਰਾ ਫੂਲ, (ਰਜਨੀਸ਼)- ਬੀਤੀ ਸ਼ਾਮ ਸ਼ਹਿਰ ਤੋਂ ਤਕਰੀਬਨ ਡੇਢ ਕਿਲੋਮੀਟਰ ਦੀ ਦੂਰੀ ’ਤੇ ਇਕ 17 ਸਾਲਾ ਲੜਕੇ ਦੀ ਬਠਿੰਡਾ-ਅੰਬਾਲਾ ਟਰੇਨ ਨਾਲ ਟਕਰਾਅ ਜਾਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਰੇਲਵੇ ਚੌਕੀ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਜੈ ਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚਾਉਂਕੇ ਉਕਤ ਟਰੇਨ ਦੀ ਲਪੇਟ ਵਿਚ ਆ ਗਿਆ। ਕਾਂਸਟਬੇਲ ਰਣਬੀਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਸਹਾਰਾ ਗਰੁੱਪ ਪੰਜਾਬ ਦੇ ਪ੍ਰਧਾਨ ਸੰਦੀਪ ਵਰਮਾ, ਸੁਨੀਲ ਕੁਮਾਰ ਤੇ ਸੁਖਦੇਵ ਸਿੰਘ ਵੱਲੋਂ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।