ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

Tuesday, Jul 11, 2017 - 10:01 AM (IST)

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ


ਮੱਲਾਂਵਾਲਾ(ਜਸਪਾਲ)—ਪਿੰਡ ਫੱਤੇਵਾਲਾ ਵਿਚ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। 
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਫੱਤੇਵਾਲਾ ਆਪਣੇ ਖੇਤਾਂ ਵਿਚ ਮੋਟਰ ਚਲਾਉਣ ਗਿਆ ਸੀ। ਜਦੋਂ ਕਾਫੀ ਦੇਰ ਤੱਕ ਵਾਪਸ ਨਾ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਖੇਤ ਵਿਚ ਜਾ ਕੇ ਦੇਖਿਆ ਤਾਂ ਉਥੇ ਸੂਬਾ ਸਿੰਘ ਨੂੰ ਬਿਜਲੀ ਦੇ ਕਰੰਟ ਵਾਲੀ ਤਾਰ ਲੱਗੀ ਹੋਈ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਘਟਨਾ ਦੀ ਸੂਚਨਾ ਥਾਣਾ ਮੱਲਾਂਵਾਲਾ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ, ਜਿਸ 'ਤੇ ਏ. ਐੱਸ. ਆਈ. ਸੁਖਪਾਲ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ, ਜੋ ਬਾਅਦ ਵਿਚ ਵਾਰਿਸਾਂ ਦੇ ਹਵਾਲੇ ਕਰ ਦਿੱਤੀ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ।


Related News