ਜ਼ਹਿਰੀਲੀ ਦਵਾਈ ਪੀਣ ਨਾਲ ਲੜਕੀ ਦੀ ਮੌਤ

Sunday, Jul 23, 2017 - 03:29 AM (IST)

ਜ਼ਹਿਰੀਲੀ ਦਵਾਈ ਪੀਣ ਨਾਲ ਲੜਕੀ ਦੀ ਮੌਤ

ਮੋਗਾ  (ਗਰੋਵਰ/ਗੋਪੀ)-  ਇੱਥੋਂ ਦੇ ਨਜ਼ਦੀਕੀ ਪਿੰਡ ਡਾਲਾ 'ਚ ਇਕ ਲੜਕੀ ਕੋਮਲ (18) ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਵੱਲੋਂ ਮ੍ਰਿਤਕਾ ਦੇ ਪਿਤਾ ਰਾਜੇਸ਼ ਕੁਮਾਰ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। 
ਪੁਲਸ ਸੂਤਰਾਂ ਅਨੁਸਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਯੂ. ਪੀ. ਦੇ ਰਹਿਣ ਵਾਲੇ ਹਨ ਅਤੇ ਬੀਤੇ 14 ਸਾਲਾਂ ਤੋਂ ਪਿੰਡ ਡਾਲਾ ਵਿਚ ਰਹਿ ਕੇ ਮਿਹਨਤ-ਮਜ਼ਦੂਰੀ ਦਾ ਕੰਮ ਕਰਦੇ ਆ ਰਹੇ ਹਨ। ਉਸ ਦੀ ਬੇਟੀ ਕਈ ਦਿਨਾਂ ਤੋਂ ਬੀਮਾਰ ਸੀ, ਉਸ ਨੇ ਘਰ ਵਿਚ ਹੀ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਸਿਵਲ ਹਸਪਤਾਲ, ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।


Related News