ਭਿਆਨਕ ਹਾਦਸੇ ਨੇ ਖਾ ਲਿਆ ਪੰਜ ਭੈਣਾਂ ਦਾ ਇਕਲੌਤਾ ਵੀਰ, ਲੋਹੜੀ ਦੇ ਕੇ ਪਰਤਦੇ ਨੂੰ ਲੈ ਗਈ ਹੋਣੀ

01/09/2023 6:42:04 PM

ਮੋਗਾ/ਨਿਹਾਲ ਸਿੰਘ ਵਾਲਾ (ਵਿਪਨ ਓਕਾਰਾ) : ਬੀਤੀ ਦੇਰ ਸ਼ਾਮ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ 26 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਮ੍ਰਿਤਕ ਨੌਜਵਾਨ ਸਤਨਾਮ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕੱਲ੍ਹ ਸ਼ਾਮ ਉਹ ਆਪਣੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਅਜੇ ਜਾਰੀ ਰਹੇਗਾ ਹੱਡ ਚੀਰਵੀਂ ਠੰਡ ਦਾ ਦੌਰ, ਮੌਸਮ ਵਿਭਾਗ ਨੇ ਜਾਰੀ ਕੀਤਾ ਬੁਲੇਟਿਨ

ਦੂਜੇ ਪਾਸੇ ਪੁਲਸ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਹੈ ਅਤੇ ਸਤਨਾਮ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ। ਕਾਰ ਚਾਲਕ ਨੇ ਵੀ ਮੰਨਿਆ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਹਾਂਗਕਾਂਗ ਗਈ ਮਜ਼ਦੂਰ ਮਾਪਿਆਂ ਦੀ ਧੀ ਨਾਲ ਵੱਡਾ ਹਾਦਸਾ, ਕੰਮ ਕਰਦਿਆਂ 23ਵੀਂ ਮੰਜ਼ਿਲ ਤੋਂ ਡਿੱਗਣ ਨਾਲ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News