ਕੈਨੇਡਾ ਤੋਂ ਆਏ ਫੋਨ ਨੇ ਘਰ ਵਿਛਾਏ ਸੱਥਰ, ਰਾਤੀਂ ਸੁੱਤਾ ਪਰ ਸਵੇਰੇ ਨਾ ਉੱਠਿਆ ਚਾਰ ਭੈਣਾਂ ਦਾ ਇਕਲੌਤਾ ਵੀਰ
Friday, Sep 01, 2023 - 06:22 PM (IST)
ਰਾਏਕੋਟ/ਕੈਨੇਡਾ (ਭੱਲਾ) : ਕੈਨੇਡਾ ਰੋਜ਼ੀ ਰੋਟੀ ਕਮਾਉਣ ਗਏ ਪਿੰਡ ਸੀਲੋਆਣੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸਮੁੱਚੇ ਰਾਏਕੋਟ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੀਲੋਆਣੀ ਦੇ ਸਰਪੰਚ ਰਛਪਾਲ ਸਿੰਘ ਦਾ ਭਤੀਜਾ ਜਸਵਿੰਦਰ ਸਿੰਘ ਟੋਨਾ (27) ਪੁੱਤਰ ਮਾਘ ਸਿੰਘ 27 ਜਨਵਰੀ 2019 ਨੂੰ ਕੈਨੇਡਾ ਵਰਕ ਪਰਮਿਟ ’ਤੇ ਬਰੈਂਮਪਟਨ ਗਿਆ ਸੀ, ਜੋ ਹੁਣ ਐਫਸਟਫੋਰਡ ਵਿਖੇ ਚਾਰ ਦੋਸਤਾਂ ਨਾਲ ਰਹਿ ਰਿਹਾ ਸੀ। ਕੈਨੇਡਾ ਰਹਿ ਰਹੇ ਸਾਥੀ ਨੌਜਵਾਨਾਂ ਨੇ ਪਰਿਵਾਰ ਨੂੰ ਦੱਸਿਆ ਕਿ 27 ਅਗਸਤ ਦੀ ਰਾਤ ਨੂੰ ਐਫਸਫੋਰਡ ਵਿਖੇ ਗੁਰਦੁਆਰਾ ਬੰਦਾ ਬਹਾਦਰ ਵਿਖੇ ਸੇਵਾ ਕਰਕੇ ਰਾਤ ਕਰੀਬ 10.30 ਵਜੇ ਆਪਣੇ ਰੂਮ ਵਿਚ ਆ ਕੇ ਸੌਂ ਗਿਆ ਪਰ ਜਦੋਂ ਸਵੇਰੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕ ਸੀ। ਉਨ੍ਹਾ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਪਤਾ ਲੱਗਾ ਤਾਂ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਤੜਕੇ 5 ਵਜੇ ਵਾਪਰਿਆ ਵੱਡਾ ਹਾਦਸਾ, ਨਕੋਦਰ ਮੱਥਾ ਟੇਕਣ ਜਾ ਰਹੇ ਚਾਰ ਲੋਕਾਂ ਦੀ ਥਾਈਂ ਮੌਤ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਸਵਿੰਦਰ ਸਿੰਘ ਦੇ ਭਣਵਈਏ ਮਨਪ੍ਰੀਤ ਸਿੰਘ ਚੱਕ ਕਲਾਂ ਨੇ ਦੱਸਿਆ ਕਿ ਜਸਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਕੰਮ ਨਾ ਮਿਲਣ ਕਾਰਨ ਬੇਰੋਜ਼ਗਾਰ ਸੀ, ਜਿਸ ਕਾਰਨ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ। ਜਿਸ ਦੇ ਚੱਲਦਿਆਂ ਉਸ ਨੂੰ ਕੁਝ ਸਮੇਂ ਲਈ ਵੈਨਕੂਵਰ ਦੇ ਹਸਪਤਾਲ ਵਿਚ ਵੀ ਇਲਾਜ ਲਈ ਰੱਖਿਆ ਗਿਆ ਸੀ ਪਰ 27 ਅਗਸਤ ਦੀ ਰਾਤ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਇਹ ਫ਼ੈਸਲਾ ਲੈਣ ਦੀ ਤਿਆਰੀ ’ਚ ਸਰਕਾਰ
ਇਸ ਸਬੰਧੀ ਸਰਪੰਚ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਪਤਾ ਲੱਗਿਆ ਤਾਂ ਉਨ੍ਹਾਂ ਦੀ ਸਾਰੀ ਦੁਨੀਆ ਹੀ ਲੁੱਟੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਲਿਤ ਪਰਿਵਾਰ ਨਾਲ ਸਬੰਧਿਤ ਹੈ, ਇਸ ਲਈ ਜਿੱਥੇ ਉਨ੍ਹਾਂ ਕੈਨੇਡਾ ’ਚ ਵਸਦੇ ਪੰਜਾਬੀਆਂ ਨੂੰ ਗੁਹਾਰ ਲਾਈ ਕਿ ਮ੍ਰਿਤਕ ਦੇਹ ਭੇਜਣ ਲਈ ਗਰੀਬ ਪਰਿਵਾਰ ਦੀ ਸਹਾਇਤਾ ਕੀਤੀ ਜਾਵੇ, ਉੱਥੇ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ। ਗੌਰਤਲਬ ਹੈ ਕਿ ਮ੍ਰਿਤਕ 4 ਭੈਣਾਂ ਦਾ ਇਕਲੌਤਾ ਭਰਾ ਅਤੇ ਪਰਿਵਾਰ ਦਾ ਵੀ ਇਕੱਲਾ ਵਾਰਸ ਸੀ, ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਨੌਜਵਾਨ ਦੀ ਬੇਵਕਤੀ ਮੌਤ ’ਤੇ ਸਮੁੱਚੇ ਰਾਏਕੋਟ ਹਲਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਨਕੋਦਰ ’ਚ ਰੂਹ ਕੰਬਾਊ ਵਾਰਦਾਤ, ਕੈਨੇਡਾ ਤੋਂ ਆਏ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਪਿਓ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8