ਰੇਲ ਗੱਡੀ ਦੀ ਲਪੇਟ ''ਚ ਆ ਕੇ ਵਿਅਕਤੀ ਦੀ ਮੌਤ
Monday, Oct 09, 2017 - 08:01 AM (IST)

ਖੰਨਾ, (ਸੁਨੀਲ)- ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਜੀ. ਆਰ. ਪੀ. ਪੁਲਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚਦੇ ਹੋਏ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਪੋਸਟਮਾਰਟਮ ਲਈ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ।
ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਚੌਕੀ ਖੰਨਾ ਦੇ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਵਿਨੋਦ ਨਗਰ ਸਾਹਮਣੇ ਕਿਸੇ ਰੇਲ ਗੱਡੀ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਸੀ, ਜਿਸਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ 30-32 ਸਾਲ ਦੇ ਲੱਗਦੇ ਮ੍ਰਿਤਕ ਦੇ ਨੀਲੀ-ਸਫੈਦ ਧਾਰੀਦਾਰ ਚੈੱਕ ਵਾਲੀ ਸ਼ਰਟ, ਕਾਲੇ ਰੰਗ ਦੀ ਪੈਂਟ ਪਾਈ ਹੋਈ ਹੈ। ਕੋਈ ਪਛਾਣ ਪੱਤਰ ਜਾਂ ਕਾਗਜ਼ਾਤ ਬਰਾਮਦ ਨਾ ਹੋਣ ਕਾਰਨ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ।