ਨਹਿਰ ''ਚ ਡੁੱਬਣ ਨਾਲ ਵਿਅਕਤੀ ਦੀ ਮੌਤ

09/21/2017 6:54:33 AM

ਬਟਾਲਾ, (ਸੈਂਡੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਕਰਪੁਰ ਕਲਾਂ ਵਿਖੇ ਨਹਿਰ 'ਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ।ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਬੱਬੂ ਮਸੀਹ ਪੁੱਤਰ ਸੁਰੈਨ ਮਸੀਹ ਵਾਸੀ ਪਿੰਡ ਅਕਰਪੁਰ ਕਲਾਂ ਜੋ ਸਾਈਕਲ 'ਤੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਕਿ ਰਸਤੇ 'ਚ ਇਕ ਨਹਿਰ 'ਤੇ ਉਹ ਆਪਣੇ ਹੱਥ ਧੋਣ ਲਈ ਚਲਾ ਗਿਆ ਤਾਂ ਅਚਾਨਕ ਇਸ ਨੂੰ ਮਿਰਗੀ ਦਾ ਦੌਰਾ ਪੈ ਗਿਆ ਤੇ ਨਹਿਰ 'ਚ ਡੁੱਬਣ ਨਾਲ ਇਸ ਦੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।