ਵਾਟਰ ਬਾਕਸ ''ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
Friday, Mar 30, 2018 - 04:44 PM (IST)

ਤਲਵੰਡੀ ਸਾਬੋ (ਮੁਨੀਸ਼) — ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੋਰ ਸਿੰਘ ਵਾਲਾ 'ਚ ਇਕ ਵਿਅਕਤੀ ਦੇ ਵਾਟਰ ਬਾਕਸ 'ਚ ਡਿੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ, ਜੋ ਜ਼ਿਲਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਤੋਂ ਬਾਹਮਣ ਕੋਰ ਪਿੰਡ ਕੰਮ ਕਰਨ ਆਇਆ ਸੀ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਵਾਟਰ ਬਾਕਸ 'ਤੇ ਸੁੱਤਾ ਪਿਆ ਸੀ ਤੇ ਸਵੇਰੇ ਉਸ ਦੀ ਲਾਸ਼ ਵਾਟਰ ਟੈਂਕ 'ਚੋਂ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।