ਰੇਲ ਗੱਡੀ ਹੇਠਾਂ ਆ ਕੇ ਵਿਅਕਤੀ ਦੀ ਮੌਤ

Tuesday, Feb 20, 2018 - 01:53 AM (IST)

ਰੇਲ ਗੱਡੀ ਹੇਠਾਂ ਆ ਕੇ ਵਿਅਕਤੀ ਦੀ ਮੌਤ

ਮੁਕੇਰੀਆਂ, (ਬਲਬੀਰ)- 3 ਕਿਲੋਮੀਟਰ ਦੂਰ ਜੀ. ਟੀ. ਰੋਡ 'ਤੇ ਪੈਂਦੇ ਪਿੰਡ ਤਲਵੰਡੀ ਕਲਾਂ ਦੇ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 9 ਵਜੇ ਪ੍ਰਦੀਪ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਘਸੀਟਪੁਰ, ਜੋ ਕਿ ਦਿਮਾਗੀ ਬੀਮਾਰੀ ਤੋਂ ਪੀੜ੍ਹਤ ਸੀ, ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।


Related News