ਟ੍ਰੇਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ
Saturday, Oct 21, 2017 - 06:55 AM (IST)
ਬਟਾਲਾ, (ਸੈਂਡੀ/ਸਾਹਿਲ)- ਬੀਤੇ ਦਿਨੀਂ ਬਟਾਲਾ ਰੇਲਵੇ ਸਟੇਸ਼ਨ 'ਤੇ ਟ੍ਰੇਨ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਸੋਢੀ 'ਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਦੱਸਿਆ ਕਿ ਨੱਥਾ ਸਿੰਘ ਪੁੱਤਰ ਸਾਦਾ ਸਿੰਘ ਵਾਸੀ ਹਰਦੋਝੰਡੇ, ਜੋ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਦੀ ਬੀਤੇ ਦਿਨੀਂ ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਟ੍ਰੇਨ ਦੀ ਫੇਟ ਵੱਜਣ ਨਾਲ ਮੌਤ ਹੋ ਗਈ। ਰੇਲਵੇ ਪੁਲਸ ਦੇ ਹੌਲਦਾਰ ਸਫੀ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ।
