ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰ ਸਵਾਰ ਔਰਤ ਦੀ ਮੌਤ

01/19/2018 6:40:41 AM

ਸਮਾਣਾ, (ਦਰਦ)- ਅੱਜ ਦੇਰ ਸ਼ਾਮ ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਚੌਂਹਠ ਨੇੜੇ ਟਰੱਕ ਅਤੇ ਸਕੂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਵਿਚ ਸਕੂਟਰ ਸਵਾਰ ਔਰਤ ਦੀ ਬੁਰੀ ਤਰ੍ਹਾਂ ਕੁਚਲਣ ਕਾਰਨ ਮੌਤ ਹੋ ਗਈ ਤੇ ਉਸਦਾ ਪਤੀ ਗੰਭੀਰ ਜ਼ਖਮੀ ਹੋ ਗਿਆ। 
ਸਿਵਲ ਹਸਪਤਾਲ ਵਿਚ ਦਾਖਲ ਕਰਮ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਜਾਲ੍ਹਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਸੁਰਜੀਤ ਕੌਰ (60) ਨਾਲ ਪਿੰਡ ਰਤਾਖੇੜਾ ਤੋਂ ਸਕੂਟਰ 'ਤੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਉਹ ਪਿੰਡ ਚੌਂਹਠ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਟਰੱਕ ਨੇ ਉਨ੍ਹਾਂ ਦੇ ਸਕੂਟਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਪਏ। ਟਰੱਕ ਹੇਠ ਬੁਰੀ ਤਰ੍ਹਾਂ ਕੁਚਲਣ ਕਾਰਨ ਉਸਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਟਰੱਕ ਭਜਾ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਰਾਹਗੀਰਾਂ ਨੇ ਉਸਨੂੰ ਕਾਬੂ ਕਰ ਲਿਆ। ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪੁਹੰਚੀ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।