ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
Monday, Jan 22, 2018 - 07:34 AM (IST)

ਪੱਟੀ, (ਪਾਠਕ, ਬੇਅੰਤ)- ਖੇਮਕਰਨ ਤੋਂ ਅੰਮ੍ਰਿਤਸਰ ਜਾ ਰਹੀ ਡੀ. ਐੱਮ. ਯੂ. ਰੇਲ ਗੱਡੀ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪੱਟੀ ਵਜੋਂ ਹੋਈ। ਮ੍ਰਿਤਕ ਦੀ ਪਤਨੀ ਸੰਦੀਪ ਕੌਰ ਨੇ ਦੱਸਿਆ ਕਿ ਮੇਰਾ ਪਤੀ ਘਰੋਂ ਕੰਮ 'ਤੇ ਗਿਆ ਸੀ। ਪੱਟੀ ਨੇੜੇ ਰੇਲ ਲਾਈਨਾਂ ਪਾਰ ਕਰਦੇ ਸਮੇਂ ਉਹ ਰੇਲ ਗੱਡੀ ਹੇਠਾਂ ਆ ਗਿਆ, ਜਿਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ। ਰੇਲਵੇ ਦੇ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ। ਘਟਨਾ ਰੇਲ ਲਾਈਨ 43 ਮੀਲ 2/3 ਵਿਚਕਾਰ ਭਗਤ ਨਾਮਦੇਵ ਕਾਲੋਨੀ ਪੱਟੀ ਨੇੜੇ ਹੋਈ। ਰੇਲਵੇ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤੀ।