ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

Wednesday, Feb 07, 2018 - 02:03 AM (IST)

ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਬਟਾਲਾ,   (ਬੇਰੀ)-  ਅੱਜ ਸਵੇਰੇ ਤੜਕਸਾਰ ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਦਿੰਦਿਆਂ ਰੇਲਵੇ ਵਿਭਾਗ ਦੇ ਹੌਲਦਾਰ ਸਫੀ ਮਸੀਹ, ਹੌਲਦਾਰ ਮਨਜੀਤ ਸਿੰਘ, ਹੌਲਦਾਰ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ 5.30 ਵਜੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਰੇਲ ਗੱਡੀ ਹੇਠਾਂ ਇਕ ਨੌਜਵਾਨ ਆ ਗਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਦੇ ਪੁਲਸ ਮੁਲਾਜ਼ਮਾਂ ਨੇ ਅੱਗੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ 'ਚ ਰੱਖ ਦਿੱਤਾ ਹੈ।  ਉਕਤ ਮੁਲਾਜ਼ਮਾਂ ਨੇ ਅੱਗੇ ਦੱਸਿਆ ਕਿ ਨੌਜਵਾਨ ਦੀ ਉਮਰ 16-17 ਸਾਲ ਲੱਗਦੀ ਹੈ। ਸਮਾਚਾਰ ਲਿਖੇ ਜਾਣ ਤੱਕ ਨੌਜਵਾਨ ਦੀ ਪਛਾਣ ਨਹੀਂ ਹੋਈ ਸੀ।


Related News