ਦਰਦਨਾਕ ਘਟਨਾ, ਪਿਤਾ ਦੀ ਅੰਤਿਮ ਅਰਦਾਸ ਵਾਲੇ ਦਿਨ ਨੌਜਵਾਨ ਪੁੱਤ ਦੀ ਮੌਤ

Friday, May 24, 2024 - 07:16 PM (IST)

ਦਰਦਨਾਕ ਘਟਨਾ, ਪਿਤਾ ਦੀ ਅੰਤਿਮ ਅਰਦਾਸ ਵਾਲੇ ਦਿਨ ਨੌਜਵਾਨ ਪੁੱਤ ਦੀ ਮੌਤ

ਮਾਛੀਵਾੜਾ ਸਾਹਿਬ (ਟੱਕਰ) : ਪਿੰਡ ਔਜਲਾ ਦੇ ਵਾਸੀ ਮਹਿੰਦਰ ਸਿੰਘ ਦੀ ਮੌਤ ਤੋਂ ਅਜੇ ਪਰਿਵਾਰ ਉੱਭਰਿਆ ਨਹੀਂ ਸੀ ਕਿ ਅੱਜ ਉਸਦੀ ਅੰਤਿਮ ਅਰਦਾਸ 'ਤੇ ਅਜਿਹੀ ਹੋਣੀ ਵਾਪਰੀ ਕਿ ਪਰਿਵਾਰ ’ਤੇ ਦੁੱਖਾਂ ਦਾ ਕਹਿਰ ਟੁੱਟ ਗਿਆ ਅਤੇ ਅੱਜ ਹੀ ਨੌਜਵਾਨ ਪੁੱਤ ਸੰਜੀਵ ਕੁਮਾਰ (37) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਨੇੜਲੇ ਪਿੰਡ ਕੱਚਾ ਮਾਛੀਵਾੜਾ ਵਿਖੇ ਆਪਣੀ ਭੈਣ ਕੋਲ ਰਹਿੰਦਾ ਸੀ ਅਤੇ ਕੰਬਾਇਨਾਂ ਚਲਾਉਣ ਦਾ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਸੰਜੀਵ ਕੁਮਾਰ ਦੇ ਪਿਤਾ ਮਹਿੰਦਰ ਸਿੰਘ ਦੀ ਮੌਤ ਹੋ ਗਈ ਜਿਸ ਦੀ ਅੱਜ ਪਿੰਡ ਔਜਲਾ ਵਿਖੇ ਅੰਤਿਮ ਅਰਦਾਸ ਰੱਖੀ ਹੋਈ ਸੀ। ਸੰਜੀਵ ਅੱਜ ਤੜਕੇ ਆਪਣੀ ਭੈਣ ਦੇ ਪਿੰਡ ਕੱਚਾ ਮਾਛੀਵਾੜਾ ਤੋਂ ਆਪਣੇ ਪਿਤਾ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਔਜਲਾ ਪਿੰਡ ਲਈ ਰਵਾਨਾ ਹੋਇਆ। ਤੜਕੇ ਕਰੀਬ 2 ਵਜੇ ਰਾਹੋਂ ਰੋਡ ’ਤੇ ਪਿੰਡ ਉਧੋਵਾਲ ਨੇੜੇ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਸੜਕ ’ਤੇ ਜਾ ਗਿਰਿਆ ਅਤੇ ਉਸਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਸ਼ੇਅਰ ਬਾਜ਼ਾਰ ਨੇ ਉਜਾੜ ਕੇ ਰੱਖ ਦਿੱਤਾ ਟੱਬਰ, ਪੂਰੇ ਪਰਿਵਾਰ ਨੇ ਖਾਧਾ ਜ਼ਹਿਰ, ਘਰ 'ਚੋਂ ਉਠੀਆਂ ਚਾਰ ਲਾਸ਼ਾਂ

ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਅੱਜ ਮ੍ਰਿਤਕ ਦੇ ਪਿਤਾ ਦੀ ਅੰਤਿਮ ਅਰਦਾਸ ਸੀ ਜਿਸ ਵਿਚ ਪਰਿਵਾਰ ਵਲੋਂ ਸ਼ਿਰਕਤ ਕਰਨੀ ਬਹੁਤ ਜ਼ਰੂਰੀ ਸੀ। ਉਨ੍ਹਾਂ ਦੱਸਿਆ ਕਿ ਪਿਤਾ ਦੀ ਅੰਤਿਮ ਅਰਦਾਸ ਤੋਂ ਬਾਅਦ ਨੌਜਵਾਨ ਸੰਜੀਵ ਕੁਮਾਰ ਦੀ ਲਾਸ਼ ਦਾ ਅੰਤਿਮ ਸਸਕਾਰ ਕਰਨਗੇ ਜਿਸ ਸਬੰਧੀ ਪੋਸਟ ਮਾਰਟਮ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਦੱਸਿਆ ਸੜਕ ਹਾਦਸੇ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਾਹਨ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ ਜਿਸ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵੀਂ ਬੋਲੈਰੋ ਲੈ ਕੇ ਮੱਥਾ ਟੇਕਣ ਗਈ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 4 ਦੀ ਮੌਤ, ਬੱਚਾ ਪਾਣੀ 'ਚ ਰੁੜਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News