ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ, ਦੋ ਮਹੀਨੇ ਪਹਿਲਾਂ ਮ੍ਰਿਤਰ ਦੇ ਭਰਾ ਦੀ ਵੀ ਇੰਝ ਹੋਈ ਸੀ ਮੌਤ

Friday, Oct 04, 2024 - 12:14 PM (IST)

ਗੁਰਾਇਆ (ਹੇਮੰਤ)-ਗੁਰਾਇਆ ਦੇ ਨਜ਼ਦੀਕੀ ਪਿੰਡ ਦੁਸਾਂਝ ਕਲਾਂ ਵਿਖੇ ਇਕ ਨੌਜਵਾਨ ਦੀ ਸੱਪ ਦੇ ਡੰਗਣ ਕਾਰਣ ਮੌਤ ਹੋ ਗਈ। ਇਸ ਸਬੰਧੀ ਸੁਖਦੇਵ ਸਿੰਘ ਉਰਫ਼ ਸੁੱਖਾ ਨੇ ਦੱਸਿਆ ਕਿ ਮੇਰਾ ਭਤੀਜਾ ਲਛਮਣ ਕੁਮਾਰ (26), ਜੋ ਕਿ ਬੀਤੀ ਰਾਤ ਆਪਣੇ ਘਰ ਦੇ ਚੁਬਾਰੇ ਵਿਚ ਰਾਤ ਨੂੰ ਸੁੱਤਾ ਪਿਆ ਸੀ, ਨੂੰ ਸੱਪ ਨੇ ਡੱਸ ਲਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

ਉਸ ਨੂੰ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਤੁਰੰਤ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਲਈ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਪਰ ਜਲੰਧਰ ਹਸਪਤਾਲ ਵਿਚ ਪਹੁੰਚਣ ਉਪਰੰਤ ਉਸ ਦੀ ਸਵੇਰੇ 5 ਵਜੇ ਮੌਤ ਹੋ ਗਈ। ਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਦੋ ਮਹੀਨੇ ਪਹਿਲਾਂ ਵੀ ਮ੍ਰਿਤਕ ਦਾ ਭਰਾ ਗੋਪੀ ਦੀ ਵੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News