ਪਰਿਵਾਰ ''ਤੇ ਟੁੱਟਾ ਦੁਖਾਂ ਦਾ ਪਹਾੜ, 2 ਮਹੀਨੇ ਪਹਿਲਾਂ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ ਮੌਤ

Friday, Sep 06, 2024 - 06:15 PM (IST)

ਅੰਮ੍ਰਿਤਸਰ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ  ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਨਪ੍ਰੀਤ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਸੌਂਪਿਆ ਸਪਸ਼ਟੀਕਰਨ

ਪਲਵਿੰਦਰ ਸਿੰਘ  ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਸਾਹਿਲ ਮੱਟੂ ਤੋਂ ਇਲਾਵਾ ਹਮਜ਼ਾ ਦੇ ਸਰਪੰਚ ਧਰਮਵੀਰ ਭੱਟੀ, ਪਲਵਿੰਦਰ ਦੀ ਮ੍ਰਿਤਕ ਦੇ ਨਾਲ ਦੁਬਈ ਤੋਂ ਆਏ ਉਸ ਦੇ ਰਿਸ਼ਤੇਦਾਰ ਸ਼ਿਪਨ,ਰਵੀਸ਼ੇਰ ਸਿੰਘ,ਹਰਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਪਲਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ ਸੀ । ਪਲਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਹਮੇਸ਼ਾ ਯਾਦ ਰੱਖਣਗੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News