ਭਿਆਨਕ ਸੜਕ ਹਾਦਸੇ ਨੇ ਘਰ ''ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ
Sunday, Oct 08, 2023 - 06:55 PM (IST)
ਤਲਵੰਡੀ ਸਾਬੋ (ਮੁਨੀਸ਼)- ਬੀਤੀ ਸਵੇਰੇ ਨੇੜਲੇ ਪਿੰਡ ਸੀਂਗੋ ਕੋਲ ਇਕ ਨਿੱਜੀ ਕੰਪਨੀ ਦੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਦੀ ਭਾਲ ਆਰੰਭ ਦਿੱਤੀ ਹੈ। ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਦੇ ਦੱਸਣ ਅਨੁਸਾਰ ਉਹ ਮੌਜੂਦਾ ਸਮੇਂ ਤਲਵੰਡੀ ਸਾਬੋ ਰਹਿੰਦੇ ਹਨ ਅਤੇ ਉਨ੍ਹਾਂ ਦਾ ਨੌਜਵਾਨ ਪੁੱਤਰ ਲਖਵਿੰਦਰ ਸਿੰਘ ਜੋ ਹਰਿਆਣਾ ਦੇ ਰੋੜੀ ਕਸਬੇ ’ਚ ਚੱਲਦੀ ਇਕ ਫਾਇਨਾਂਸ ਕੰਪਨੀ ’ਚ ਕੰਮ ਕਰਦਾ ਸੀ ਬੀਤੀ ਸਵੇਰੇ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਕੰਮ ਲਈ ਤਲਵੰਡੀ ਸਾਬੋ ਤੋਂ ਰੋੜੀ ਵੱਲ ਜਾ ਰਿਹਾ ਸੀ ਕਿ ਸੀਂਗੋ ਪਿੰਡ ਲਾਗੇ ਮੋਟਰਸਾਈਕਲ ਦੀ ਟੱਕਰ ਮਨਦੀਪ ਟਰਾਂਸਪੋਰਟ ਕੰਪਨੀ ਦੀ ਇਕ ਬੱਸ ਨਾਲ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਅਤੇ ਮੋਟਰਸਾਈਕਲ ਸਵਾਰ ਦੋਵਾਂ ਦੇ ਪਰਖੱਚੇ ਉੱਡ ਗਏ। ਉਨ੍ਹਾਂ ਦਾਅਵਾ ਕੀਤਾ ਕਿ ਹਾਦਸਾ ਵਾਪਰਦਿਆਂ ਹੀ ਬੱਸ ਚਾਲਕ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਲੋਕਾਂ ਦੇ ਇਕੱਠੇ ਹੋਣ ’ਤੇ ਘਟਨਾ ਦੀ ਸੂਚਨਾ ਸਹਾਰਾ ਕਲੱਬ ਤਲਵੰਡੀ ਸਾਬੋ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ- ਜਾਣੋ ਕੌਣ ਹੈ ਇਜ਼ਰਾਈਲ ਨੂੰ ਦਹਿਲਾਉਣ ਵਾਲਾ ਸੰਗਠਨ ਹਮਾਸ, ਜਿਸ ਨੇ ਦਾਗੇ 5000 ਰਾਕੇਟ
ਸਹਾਰਾ ਕਲੱਬ ਕਾਰਕੁੰਨ ਹੈਪੀ ਸਿੰਘ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ ਅਤੇ ਨੌਜਵਾਨ ਦੇ ਮ੍ਰਿਤਕ ਸਰੀਰ ਨੂੰ ਤਲਵੰਡੀ ਸਾਬੋ ਸਿਵਲ ਹਸਪਤਾਲ ਦੇ ਮੁਰਦਾਘਰ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਜਿੱਥੇ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉੱਥੇ ਤਿੰਨ ਕੁ ਸਾਲ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਮ੍ਰਿਤਕ ਆਪਣੇ ਪਿੱਛੇ ਮਾਪਿਆਂ ਤੋਂ ਇਲਾਵਾ ਦੋ ਭੈਣਾਂ, ਪਤਨੀ ਅਤੇ ਇਕ ਧੀ ਛੱਡ ਗਿਆ ਹੈ। ਉੱਧਰ ਤਲਵੰਡੀ ਸਾਬੋ ਪੁਲਸ ਦੇ ਹੌਲਦਾਰ ਰਣਧੀਰ ਸਿੰਘ ਅਨੁਸਾਰ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਰਾਜਦੀਪ ਸਿੰਘ ਵਾਸੀ ਪਿੰਡ ਲਹਿਰੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਦੀ ਭਾਲ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਸੁਨਿਆਰੇ ਦੀ ਕੋਠੀ ਦੇ ਬਾਹਰ ਅਣਪਛਾਤਿਆਂ ਵਲੋਂ ਫਾਇਰਿੰਗ, ਗੈਂਗਸਟਰ ਹੈਰੀ ਦੇ ਨਾਂ 'ਤੇ ਕੀਤੀ ਜਾ ਰਹੀ ਫਿਰੌਤੀ ਦੀ ਮੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8