ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ''ਪੰਜਾਬ ਸਰਕਾਰ''

Thursday, Nov 23, 2017 - 12:38 PM (IST)

ਸੰਗਰੂਰ (ਬੇਦੀ) — ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁਖੀ ਸਪੀਕਰ ਤੇ ਸਰਕਾਰੀ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਾਜਕੁਮਾਰ ਅਰੋੜਾ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਮੰਗਾਂ ਤੇ ਹੱਕਾਂ ਦੀ ਬਹਾਲੀ ਦੇ ਲਈ ਰਾਜ ਪੱਧਰ 'ਤੇ ਸੰਘਰਸ਼ ਕੀਤੇ ਜਾਣਗੇ। ਇਸ ਸੰਬੰਧ 'ਚ ਸੂਬਾਈ ਪ੍ਰਧਾਨ ਮਹਿੰਦਰ ਸਿੰਘ ਪਰਵਾਨਾ ਦੀ ਅਗਵਾਈ 'ਚ ਪੈਨਸ਼ਨਰ ਭਵਨ ਲੁਧਿਆਣਾ 'ਚ ਮੀਟਿੰਗ ਹੋਈ। ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੀਤੇ ਗਏ ਵਾਅਦਿਆਂ ਤੋਂ ਮੁਕਰ ਗਈ ਹੈ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸੰਬੰਧੀ ਟਾਲ-ਮਟੋਲ ਦੀ ਨੀਤੀ ਆਪਣਾ ਰਹੀ ਹੈ।
ਕੀ ਹਨ ਮੰਗਾਂ
ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਪ੍ਰਾਪਤ ਕਰਕੇ ਤੁਰੰਤ ਲਾਗੂ ਕੀਤੀ ਜਾਵੇ।                                          
ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ 22 ਮਹੀਨਿਆਂ ਦਾ ਬਕਾਇਆ ਦਿੱਤਾ ਜਾਵੇ।
ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ।
ਡੀ. ਏ. ਦੀ ਕਿਸ਼ਤ ਜਨਵਰੀ 2017 ਤੇ ਜੁਲਾਈ 2017 ਦੀ ਤੁਰੰਤ ਜਾਰੀ ਕੀਤੇ ਜਾਣ।

ਪੈਨਸ਼ਰਾਂ ਦੀ ਏਕਤਾ ਤੇ ਕੀਤੇ ਜਾਣ ਵਾਲੇ ਸੰਘਰਸ਼ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਦਸੰੰਬਰ ਮਹੀਨੇ 'ਚ ਸਮੂਚੇ ਪੈਨਸ਼ਰਜ਼ ਸੰਗਠਨਾਂ ਦੀ ਮੀਟਿੰਗ ਕੀਤੀ ਜਾਵੇਗੀ। 
ਰਾਜਕੁਮਾਰ ਅਰੋੜਾ ਪ੍ਰਧਾਨ ਗਵਰਨਮੈਂਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ।


Related News