ਜਮਹੂਰੀ ਕਿਸਾਨ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
Monday, Jun 12, 2017 - 07:54 AM (IST)
ਤਰਨਤਾਰਨ, (ਰਾਜੂ)- ਪਿੰਡ ਮਨਿਹਾਲਾ ਜੈ ਸਿੰਘ ਵਿਖੇ ਬਲਵੰਤ ਸਿੰਘ, ਪੂਰਨ ਸਿੰਘ ਤੇ ਹਰਨਾਮ ਸਿੰਘ ਦੀ ਅਗਵਾਈ ਵਿਚ ਜਮਹੂਰੀ ਕਿਸਾਨ ਸਭਾ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ 'ਚ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਗੋਲੀਆਂ ਨਾਲ ਸ਼ਹੀਦ ਕਰਨ ਦੀ ਥਾਂ ਉਨ੍ਹਾਂ ਦੀਆਂ ਹੱਕੀ ਤੇ ਜ਼ਾਇਜ ਮੰਗਾਂ ਪੂਰੀਆਂ ਕਰੇ। ਬੁਲਾਰਿਆਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਸੰਘਰਸ਼ਾਂ ਦਾ ਪਿੜ ਮੱਲਣ ਤੇ ਆਪਣੀਆਂ ਹੱਕੀ ਮੰਗਾਂ ਇਕਜੁਟ ਹੋ ਕੇ ਸਰਕਾਰ ਤੋਂ ਪ੍ਰਾਪਤ ਕਰਨ। ਇਸ ਸਮੇਂ ਦਲਜੀਤ ਸਿੰਘ ਦਿਆਲਪੁਰਾ, ਗੁਰਦੇਵ ਸਿੰਘ ਮਨਿਹਾਲਾ, ਹਰਭਜਨ ਸਿੰਘ ਚੂਸਲੇਵਾੜ, ਜਰਨੈਲ ਸਿੰਘ ਦਿਆਲਪੁਰਾ, ਬਲਦੇਵ ਸਿੰਘ ਅਹਿਮਦਪੁਰਾ, ਬਾਜ ਸਿਘ ਬਾਹਮਣੀਵਾਲਾ, ਭਗਵੰਤ ਸਿੰਘ ਕੱਚਾ ਪੱਕਾ, ਕੁਲਬੀਰ ਸਿੰਘ ਕੁੱਲਾ, ਰਣਜੀਤ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਸਿੰਘ, ਜਗੀਰ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।
