19 ਸਾਲਾ ਨੌਜਵਾਨ ਦੀ ਡੇਂਗੂ ਰਿਪੋਰਟ ਆਈ ਪਾਜ਼ੇਟਿਵ, ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ 32 ’ਤੇ ਪੁੱਜੀ

Wednesday, Sep 11, 2024 - 07:29 AM (IST)

ਜਲੰਧਰ (ਰੱਤਾ) : ਮੰਗਲਵਾਰ ਨੂੰ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 32 ’ਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 22 ਮਰੀਜ਼ ਸ਼ਹਿਰੀ ਅਤੇ 10 ਪੇਂਡੂ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲਾ 19 ਸਾਲਾ ਨੌਜਵਾਨ ਗੁਲਾਬ ਦੇਵੀ ਰੋਡ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਹੋਣ ਕਾਰਨ ਉਸਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਨੌਜਵਾਨ ਦਾ ਜਦੋਂ ਡੇਂਗੂ ਦਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੇਟਿਵ ਆਇਆ ਅਤੇ ਨੌਜਵਾਨ ਹਾਲੇ ਵੀ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਦੇ 23 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ ਵਿਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ। ਇਨ੍ਹਾਂ ਵਿਚੋਂ 3 ਮਰੀਜ਼ ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਮੰਗਲਵਾਰ ਨੂੰ ਸ਼ਹਿਰੀ ਇਲਾਕਿਆਂ ਦੇ 170 ਅਤੇ ਪੇਂਡੂ ਇਲਾਕਿਆਂ ਦੇ 2516 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 9 ਥਾਵਾਂ ’ਤੇ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚ 4 ਥਾਵਾਂ ਸ਼ਹਿਰੀ ਅਤੇ 5 ਪੇਂਡੂ ਇਲਾਕੇ ਦੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News