ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ

Tuesday, Apr 14, 2026 - 10:56 AM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ

ਜਲੰਧਰ- ਪੰਜਾਬ 'ਚ ਮੌਸਮ ਦੇ ਬਦਲਾਅ ਸਭ ਤੋਂ ਵੱਧ ਅਪ੍ਰੈਲ ਮਹੀਨੇ 'ਚ ਦੇਖਣ ਨੂੰ ਮਿਲੇ ਹਨ। ਇਸ ਤਹਿਤ ਮੌਸਮ ਨੂੰ ਲੈ ਕੇ ਇਹ ਹੋਰ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਆਉਣ ਵਾਲੇ ਦਿਨਾਂ 'ਚ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਹਾਲਾਂਕਿ ਬੀਤੇ ਕੁਝ ਦਿਨਾਂ ਤੋਂ ਬੇਹੱਦ ਗਰਮੀ ਦੀ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਨਵੀਂ ਭਵਿੱਖਬਾਣੀ ਮੁਤਾਬਕ 15 ਅਪ੍ਰੈਲ ਤੋਂ ਬਾਅਦ ਮੌਸਮ 'ਚ ਤਬਦੀਲੀ ਆਵੇਗੀ ਅਤੇ ਫਿਰ ਤੋਂ ਠੰਡ ਦਾ ਅਹਿਸਾਸ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਦੱਸ ਦੇਈਏ ਮੌਸਮ ਵਿਭਾਗ ਨੇ 16 ਅਤੇ 17 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਦੇ ਸੂਤਰਾਂ ਦਾ ਆਖਣਾ ਹੈ ਕਿ ਅਗਲੇ ਤਿੰਨ ਦਿਨਾਂ ਲਈ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। 15 ਅਪ੍ਰੈਲ ਤੋਂ ਪੱਛਮੀ ਹਿਮਾਲਿਆ ਖੇਤਰ ਨੂੰ ਇਕ ਨਵੀਂ ਪੱਛਮੀ ਗੜਬੜੀ ਪ੍ਰਭਾਵਿਤ ਕਰ ਸਕਦੀ ਹੈ ਹਾਲਾਂਕਿ ਇਹ ਕਮਜ਼ੋਰ ਹੈ ਪਰ ਇਸ ਦਾ ਹਲਕਾ ਅਸਰ ਦੇਖਣ ਨੂੰ ਮਿਲ ਸਕਦਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਮੌਸਮ ਵਿੱਚ ਆਏ ਇਸ ਬਦਲਾਅ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਖਾਸ ਕਰਕੇ ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਵਿੱਚ ਇਹ ਬਾਰਿਸ਼ ਸੁਖਦਾਈ ਸਾਬਤ ਹੋ ਸਕਦੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਚੰਗੀ ਬਾਰਿਸ਼ ਦੀ ਉਮੀਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News