ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਨਵੀਂ ਅਪਡੇਟ, ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਭਵਿੱਖਬਾਣੀ

Thursday, Nov 16, 2023 - 11:06 AM (IST)

ਲੁਧਿਆਣਾ (ਡੇਵਿਨ) : ਸੂਬੇ 'ਚ ਸਰਦ ਰੁੱਤ ਦੇ ਸ਼ੁਰੂ ਹੋਣ ਨਾਲ ਮੌਸਮ 'ਚ ਠੰਡਕ ਮਹਿਸੂਸ ਹੋਣ ਲੱਗੀ ਹੈ। ਰਾਤ ਦੇ ਸਮੇਂ ਤਾਪਮਾਨ ਹੇਠਾਂ ਡਿੱਗ ਜਾਂਦਾ ਹੈ ਅਤੇ ਠੰਡ ਦਾ ਅਹਿਸਾਸ ਹੋਣ ਲੱਗਦਾ ਹੈ। ਉੱਥੇ ਹੀ ਦੁਪਹਿਰ ਦੇ ਸਮੇਂ ਖਿੜਖੜਾਉਂਦੀ ਧੁੱਪ 'ਚ ਹਲਕੀ ਤਪਸ਼ ਮਹਿਸੂਸ ਹੁੰਦੀ ਹੈ ਅਤੇ ਮੌਸਮ ਮੱਧਮ ਜਿਹਾ ਬਣਿਆ ਹੋਇਆ ਹੈ ਕਿ ਨਾ ਠੰਡ ਅਤੇ ਨਾ ਹੀ ਗਰਮੀ ਹੈ। ਇਸੇ ਦਰਮਿਆਨ ਲੋਕਾਂ ਨੇ ਸਰਦੀ ਦੇ ਹਲਕੇ ਮੋਟੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਇਸ ਹਲਕੇ ਠੰਡੇ ਮੌਸਮ 'ਚ ਮੁਟਿਆਰਾਂ ਆਈਸਕ੍ਰੀਮ ਦਾ ਆਨੰਦ ਲੈਂਦੀਆਂ ਦਿਖੀਆਂ। ਸ਼ਾਮ ਨੂੰ ਹਲਕੀ ਧੁੰਦ ਡਿੱਗਣ ਕਾਰਨ ਮੌਸਮ ਠੰਡਾ ਜਿਹਾ ਮਹਿਸੂਸ ਹੁੰਦਾ, ਜਿਸ ਨਾਲ ਵਾਹਨਾਂ ਦੀ ਰਫ਼ਤਾਰ ਵੀ ਥੋੜ੍ਹੀ ਧੀਮੀ ਪੈ ਜਾਂਦੀ ਹੈ। ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਬਣਿਆ ਰਹੇਗਾ।

ਇਹ ਵੀ ਪੜ੍ਹੋ : ਵਾਹਗਾ ਬਾਰਡਰ 'ਤੇ Retreat Ceremony ਦੇਖਣ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਤੋਂ ਬਦਲਿਆ ਸਮਾਂ
ਆਉਣ ਵਾਲੇ 24 ਘੰਟਿਆਂ 'ਚ ਮੌਸਮ ਰਹੇਗਾ ਖ਼ੁਸ਼ਕ
ਪੀ. ਏ. ਯੂ. ਐਗਰੋਮੈਂਟ ਅਬਜਰਵੇਟਰੀ ਤੋਂ ਮਿਲੀ ਰਿਪੋਰਟ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਸਣੇ ਨੇੜੇ ਦੇ ਖੇਤਰਾਂ 'ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨ ਘੱਟੋ-ਘੱਟ ਤਾਪਮਾਨ ਦਾ ਪਾਰਾ 11.8 ਡਿਗਰੀ ਸੈਲਸੀਅਸ, ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 26.0 ਡਿਗਰੀ ਸੈਲਸੀਅਸ, ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 95 ਫ਼ੀਸਦੀ ਅਤੇ ਸ਼ਾਮ ਨੂੰ ਹਵਾ ਵਿਚ ਨਮੀ ਦੀ ਮਾਤਰਾ 43 ਫ਼ੀਸਦੀ ਰਿਕਾਰਡ ਕੀਤੀ ਗਈ।

ਇਹ ਵੀ ਪੜ੍ਹੋ : PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਕੂਲ ਮੁਖੀਆ ਨੂੰ ਹਦਾਇਤਾਂ ਜਾਰੀ

ਇਸੇ ਤਰ੍ਹਾਂ ਦਿਨ ਦੀ ਲੰਬਾਈ 10 ਘੰਟੇ 37 ਮਿੰਟ ਰਹੀ। ਮੌਸਮ ਖ਼ੁਸ਼ਕ ਰਹਿਣ ਦੇ ਚੱਲਦੇ ਕਿਸਾਨ ਵੀ ਆਪਣੇ ਖੇਤਾਂ ਹੋਰ ਕੰਮਾਂ ਨੂੰ ਪੂਰਾ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News