ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ
Monday, Mar 23, 2026 - 11:21 AM (IST)
ਚੰਡੀਗੜ੍ਹ (ਮਨਪ੍ਰੀਤ) : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਿਹਾ ਹੈ, ਪਰ ਸੂਬੇ ਦੇ ਤਾਪਮਾਨ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ ਬੀਤੇ ਦਿਨ ਦੇ ਮੁਕਾਬਲੇ 2.1 ਡਿਗਰੀ ਸੈਲਸੀਅਸ ਦਾ ਉਛਾਲ ਆਇਆ ਹੈ, ਹਾਲਾਂਕਿ ਤਾਪਮਾਨ 'ਚ ਵਾਧਾ ਹੋਇਆ ਹੈ, ਪਰ ਇਹ ਅਜੇ ਵੀ ਆਮ ਦੇ ਕਰੀਬ ਹੀ ਬਣਿਆ ਹੋਇਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 29.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਸੂਬੇ ਦੇ ਘੱਟ ਤੋਂ ਘੱਟ ਤਾਪਮਾਨ 'ਚ ਵੀ ਬੀਤੇ ਦਿਨ ਦੇ ਮੁਕਾਬਲੇ 1.2 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ
ਇਸ ਦੇ ਬਾਵਜੂਦ ਪੰਜਾਬ 'ਚ ਰਾਤ ਦਾ ਤਾਪਮਾਨ ਆਮ ਨਾਲੋਂ -1.8 ਡਿਗਰੀ ਸੈਲਸੀਅਸ ਹੇਠਾਂ ਚੱਲ ਰਿਹਾ ਹੈ। ਪਠਾਨਕੋਟ ਵਿਖੇ ਸੂਬੇ ਦਾ ਸਭ ਤੋਂ ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ 'ਚ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ -1.9 ਡਿਗਰੀ ਸੈਲਸੀਅਸ ਘੱਟ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 13.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਅਗਲੇ 7 ਦਿਨਾਂ ਦੇ ਅਨੁਮਾਨ ਅਨੁਸਾਰ ਪੰਜਾਬ 'ਚ 23, 25, 26 ਅਤੇ 28 ਮਾਰਚ ਨੂੰ ਕੁੱਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਖੰਨਾ 'ਚ ਬੇਅਦਬੀ ਦੀ ਘਟਨਾ ਆਈ ਸਾਹਮਣੇ, ਸੰਗਤਾਂ 'ਚ ਭਾਰੀ ਰੋਸ
24 ਅਤੇ 27 ਮਾਰਚ ਨੂੰ ਸੂਬੇ 'ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਉਮੀਦ ਹੈ। ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਲਈ ਅਗਲੇ 5 ਦਿਨਾਂ ਦੇ ਅਨੁਮਾਨ ਮੁਤਾਬਕ ਅਸਮਾਨ ਮੁੱਖ ਤੌਰ 'ਤੇ ਸਾਫ਼ ਜਾਂ ਅੰਸ਼ਿਕ ਤੌਰ 'ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅੰਦਾਜ਼ਾ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਵਿਭਾਗ ਨੇ ਆਉਣ ਵਾਲੇ ਹਫ਼ਤੇ ਲਈ ਪੰਜਾਬ ਅਤੇ ਚੰਡੀਗੜ੍ਹ 'ਚ ਕਿਸੇ ਵੀ ਤਰ੍ਹਾਂ ਦੀ ਗੰਭੀਰ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
