ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Sunday, Oct 12, 2025 - 11:14 AM (IST)

ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ : ਪੰਜਾਬ 'ਚ ਅਕਤੂਬਰ ਮਹੀਨੇ ਪਏ ਮੀਂਹ ਤੋਂ ਬਾਅਦ ਮੌਸਮ ਕਰਵਟ ਲੈ ਰਿਹਾ ਹੈ ਅਤੇ ਰਾਤ ਅਤੇ ਸਵੇਰ ਦੇ ਸਮੇਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ 'ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਟਰੇਨਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 2 ਮਹੀਨਿਆਂ ਲਈ ਰੱਦ ਹੋਈਆਂ ਇਹ ਰੇਲਗੱਡੀਆਂ

ਕਿਸੇ ਵੀ ਜ਼ਿਲ੍ਹੇ 'ਚ ਬਾਰਸ਼ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ ਇਕ ਹਫ਼ਤੇ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਵੱਧ ਸਕਦਾ ਹੈ। ਇਸ ਤੋਂ ਬਾਅਦ ਮੌਸਮ ਆਮ ਵਾਂਗ ਰਹੇਗਾ। ਰਾਤ ਦੇ ਸਮੇਂ ਮੌਸਮ ਠੰਡਾ ਰਹੇਗਾ। ਵਿਭਾਗ ਵਲੋਂ 12, 13, 14, 15, 16 ਅਤੇ 17 ਤਾਰੀਖ਼ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਿਗਰੀ ਯਾਰ ਨੇ ਹੀ ਯਾਰੀ ਨੂੰ ਲਾਇਆ ਕਲੰਕ, NRI ਨਾਲ ਜੋ ਹੋਇਆ, ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮੌਸਮ ਦੇ ਇਕਦਮ ਬਦਲਣ ਕਾਰਨ ਲੋਕ ਮੌਸਮੀ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ, ਜਿਵੇਂ ਕਿ ਬੁਖ਼ਾਰ, ਖਾਂਸੀ, ਡੇਂਗੂ, ਟਾਈਫਾਈਡ ਆਦਿ। ਇਸ ਲਈ ਲੋਕਾਂ ਨੂੰ ਇਸ ਮੌਸਮ ਦੌਰਾਨ ਆਪਣਾ ਧਿਆਨ ਰੱਖਣ ਦੀ ਲੋੜ ਹੈ। ਹੋ ਸਕਦੇ ਤਾਂ ਸਵੇਰ ਅਤੇ ਸ਼ਾਮ ਦੇ ਸਮੇਂ ਪੂਰੀ ਬਾਂਹ ਵਾਲੇ ਕੱਪੜੇ ਪਾ ਕੇ ਹੀ ਬਾਹਰ ਜਾਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News