DC ਅਮਿਤ ਤਲਵਾੜ ਨੇ ਦਸਵੀਂ, ਬਾਰਵੀਂ ਜਮਾਤ ਦੇ 47 ਅਵੱਲ ਵਿਦਿਆਰਥੀ ਨੂੰ ਕੀਤਾ ਸਨਮਾਨਤ
Monday, May 29, 2023 - 04:58 PM (IST)
ਅੰਮ੍ਰਿਤਸਰ (ਨੀਰਜ): ਅੱਜ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਹੀ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਣਨਾ ਹੈ ਅਤੇ ਦੇਸ਼ ਦੀ ਵਾਂਗਡੋਰ ਨੂੰ ਸੰਭਾਲਣਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 47 ਦਸਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਵਿੱਚੋਂ ਪਹਿਲੇ ਸਥਾਨ ਤੇ ਰਹਿ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ
ਡਿਪਟੀ ਕਮਿਸ਼ਨਰ ਤਲਵਾੜ ਨੇ ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚੋਂ ਹੀ ਕੁਝ ਨੇ ਇਸੇ ਹੀ ਕੁਰਸੀ ਤੇ ਬੈਠ ਕੇ ਦੂਜੇ ਬੱਚਿਆਂ ਨੂੰ ਸਨਮਾਨਤ ਕਰਨਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੜ੍ਹ-ਲਿਖ ਕੇ ਆਪਣੇ ਮਾਤਾ-ਪਿਤਾ, ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ। ਤਲਵਾੜ ਨੇ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ 'ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅਵੱਲ ਆ ਕੇ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।
ਇਹ ਵੀ ਪੜ੍ਹੋ- ਜਜ਼ਬੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, ਪੜ੍ਹਾਈ 'ਚ ਹੱਥ ਬਣੇ ਰੁਕਾਵਟ ਤਾਂ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ ਸੀ.ਬੀ.ਐੱਸ.ਈ ਦਸਵੀਂ ਦੇ 4 ਵਿਦਿਆਰਥੀ, ਸੀਨੀਅਰ ਸੈਕੰਡਰੀ ਦੇ 7, ਆਈ.ਸੀ.ਐੱਸ.ਈ ਦਸਵੀਂ ਦੇ 5, ਸੀਨੀਅਰ ਸੈਕੰਡਰੀ ਦੇ 4 ਅਤੇ ਪੰਜਾਬ ਸਕੂਲ ਸਿਖਿਆ ਬੋਰਡ ਦਸਵੀਂ ਦੇ 21 ਅਤੇ ਸੀਨੀਅਰ ਸੈਕੰਡਰੀ ਦੇ 6 ਵਿਦਿਆਰਥੀਆਂ ਨੇ ਅਵੱਲ ਰਹਿ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ 29ਵੀਂ ਪੈਦਲ ਯਾਤਰਾ 2 ਜੂਨ ਨੂੰ ਹੋਵੇਗੀ ਰਵਾਨਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।