ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

Saturday, Jun 17, 2023 - 01:53 PM (IST)

ਜਲੰਧਰ (ਬਿਊਰੋ) : ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ 'ਤੇ ਚੱਲਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ ਅਤੇ ਸਮਾਜ ਸੁਧਾਰਕ ਦੱਸਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ’ਚ ਸ਼ੁਮਾਰ ਸਿਰਮੌਰ ਸ਼ਖ਼ਸੀਅਤਾਂ ’ਚੋਂ ਇੱਕ ਸਨ। ਸਾਰੰਗਲ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਸਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਹਸਤੀਆਂ ’ਚ ਸ਼ੁਮਾਰ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਸਰਕਾਰ ਦਾ ਅਹਿਮ ਫ਼ੈਸਲਾ, ਇਸ ਕਿੱਤੇ ਦੀ ਦਿੱਤੀ ਜਾਵੇਗੀ ਸਿਖਲਾਈ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ਼ ਕਮਜ਼ੋਰ ਵਰਗਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ। ਸਾਰੰਗਲ ਨੇ ਅੱਗੇ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਗਰੀਬ ਵਰਗਾਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਡਾ. ਅੰਬੇਡਕਰ ਦੀ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਉਨ੍ਹਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ।

ਇਹ ਵੀ ਪੜ੍ਹੋ : ਡੱਲੇਵਾਲ ਨੇ ਕੀਤਾ ਐਲਾਨ - ਸਾਡੀਆਂ 7 ਮੰਗਾਂ ਮੰਨੀਆਂ ਗਈਆਂ, ਬਾਕੀਆਂ ਲਈ ਜਾਰੀ ਰਹੇਗੀ ਲੜਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News