ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਵੀ ਪਾਏ ਗਏ ਕੋਰੋਨਾ ਪਾਜ਼ੇਟਿਵ

Monday, Jun 29, 2020 - 08:19 PM (IST)

ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਵੀ ਪਾਏ ਗਏ ਕੋਰੋਨਾ ਪਾਜ਼ੇਟਿਵ

ਹੁਸ਼ਿਆਰਪੁਰ, (ਘੁੰਮਣ)- ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਵਿਨੋਦ ਸਰੀਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਰਿਪੋਰਟ ਹਾਸਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫੌਰੀ ਤੌਰ ’ਤੇ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਪਤਨੀ ਦੇ ਵੀ ਸੈਂਪਲ ਲਏ ਗਏ ਸਨ, ਜਿਸਦੀ ਰਿਪੋਰਟ ਨੈਗੇਟਿਵ ਆਈ ਹੈ। ਵਰਨਣਯੋਗ ਹੈ ਕਿ ਡਾ. ਸਰੀਨ ਸਿਹਤ ਵਿਭਾਗ ਦੇ ਹੈੱਡਕੁਆਰਟਰ ਚੰਡੀਗਡ਼੍ਹ ’ਚ ਤਾਇਨਾਤ ਹਨ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਉਹ ਪਠਾਨਕੋਟ ’ਚ ਬਤੌਰ ਸਿਵਲ ਸਰਜਨ ਨਿਯੁਕਤ ਸਨ।


author

Bharat Thapa

Content Editor

Related News