ਪੰਜਾਬ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਸਰੇ ਬਾਜ਼ਾਰ ਢਾਬਾ ਮਾਲਕ ਨੂੰ ਗੋਲ਼ੀਆਂ ਨਾਲ ਭੁੰਨਿਆ
Sunday, Oct 29, 2023 - 05:37 AM (IST)
ਬਠਿੰਡਾ (ਵਿਜੇ) : ਬਠਿੰਡਾ ਦੇ ਭੀੜ-ਭੜੱਕੇ ਵਾਲੇ ਮਾਲ ਰੋਡ ਇਲਾਕੇ ਵਿਚ ਸਥਿਤ ਹਰਮਨ ਕੁਲਚਾ ਢਾਬੇ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਨੂੰ ਦਿਨ ਦਿਹਾੜੇ ਸਾਢੇ 5 ਵਜੇ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਦੌਰਾਨ ਜ਼ਖਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਕਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿੱਥੇ ਹਰਜਿੰਦਰ ਸਿੰਘ ਦੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਅਨੁਸਾਰ ਹਨੂੰਮਾਨ ਚੌਕ ਸਥਿਤ ਹਰਮਨ ਕੁਚਲਾ ਢਾਬੇ ਦਾ ਮਾਲਕ ਹਰਜਿੰਦਰ ਉਰਫ਼ ਮੇਲਾ ਕਾਊਂਟਰ ਦੇ ਬਾਹਰ ਕੁਰਸੀ ’ਤੇ ਬੈਠਾ ਸੀ ਤਾਂ ਮੂੰਹ ਢਕੇ ਹੋਏ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੇਲਾ ਨੂੰ ਚਾਰ ਗੋਲੀਆਂ ਲੱਗੀਆਂ। ਹਮਲਾਵਰਾਂ ਨੇ ਕੁੱਲ 6 ਗੋਲੀਆਂ ਚਲਾਈਆਂ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿੱਥੇ ਉਨ੍ਹਾਂ ਨੇ ਢਾਬੇ ’ਤੇ ਕੰਮ ਕਰਦੇ ਮੁਲਾਜ਼ਮਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ : ਆਈ ਫੋਨ ਤੇ ਐੱਪਲ ਦੀ ਘੜੀ ਲਈ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਅਜਿਹੀ ਦਰਿੰਦਗੀ ਸੁਣ ਨਹੀਂ ਹੋਵੇਗਾ ਯਕੀਨ
ਮੌਕੇ ’ਤੇ ਪਹੁੰਚੇ ਐੱਸ.ਪੀ. ਸਿਟੀ ਨਰਿੰਦਰ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਕੋਤਵਾਲੀ ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪੁਲਸ ਨੂੰ ਰਿਵਾਲਵਰ ’ਚੋਂ ਚੱਲੀਆਂ ਗੋਲੀਆਂ ਦੇ ਖੋਲ ਮਿਲੇ ਹਨ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਜਦਕਿ ਕਈ ਚਰਚਾਵਾਂ ਚੱਲ ਰਹੀਆਂ ਹਨ। ਪੁਲਸ ਇਸ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਹਰਜਿੰਦਰ ਸਿੰਘ ਜੌਹਲ ਜੋ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਸਨ ਅਤੇ ਢਾਬਾ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸਕੱਤਰ ਵੀ ਰਹੇ ਹਨ। ਇਸ ਦੇ ਨਾਲ-ਨਾਲ ਉਹ ਕਈ ਸੰਸਥਾਵਾਂ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਸਨ।
ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ’ਚ ਨਵਾਂ ਮੋੜ, ਨਾਮਜ਼ਦ ਵਿਅਕਤੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ
ਗੁਆਂਢੀ ਦੁਕਾਨਦਾਰ ਨੇ ਦੱਸਿਆ ਕਿ ਮੇਲਾ ਬਾਹਰ ਕੁਰਸੀ ’ਤੇ ਬੈਠਾ ਸੀ ਜਦੋਂ ਦੋ ਨੌਜਵਾਨ ਮੂੰਹ ’ਤੇ ਮਾਸਕ ਪਾਏ ਸਪਲੈਂਡਰ ਮੋਟਰਸਾਈਕਲ ’ਤੇ ਆਏ। ਪਿੱਛੇ ਬੈਠੇ ਵਿਅਕਤੀ ਨੇ ਉਸ 'ਤੇ ਪਿਸਤੌਲ ਦੇ ਕਈ ਰਾਊਂਡ ਫਾਇਰ ਕੀਤੇ ਅਤੇ ਉਹ ਨਾਲ ਵਾਲੀ ਗਲੀ 'ਚ ਵੜ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਏ। ਪੁਲਸ ਵਲੋਂ ਮੁਲਜ਼ਮਾਂ ਨੂੰ ਫੜਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫੜਿਆ ਗਿਆ ਵੱਡਾ ਅੱਤਵਾਦੀ ਗਿਰੋਹ, ਭਾਰੀ ਗਿਣਤੀ ’ਚ ਹਥਿਆਰ ਬਰਾਮਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8