ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ 'ਚ ਹਟਾਈ ਗਈ ਪੁਲਸ ਫੋਰਸ, ਹਾਲਾਤ ਹੋਏ ਆਮ
Friday, Nov 24, 2023 - 01:59 PM (IST)
ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਵਿਖੇ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਏ ਵਿਵਾਦ ਨੂੰ ਸੁਲਝਾਉਣ ਤੋਂ ਬਾਅਦ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਸਰਕਾਰ ਵੱਲੋਂ ਉਕਤ ਡੇਰੇ ਵਾਲੀ ਥਾਂ 'ਤੇ ਧਾਰਾ 145 ਲਾਗੂ ਕਰਕੇ ਇਸ ਦਾ ਪ੍ਰਬੰਧ ਸਰਕਾਰੀ ਅਧਿਕਾਰੀ ਨੂੰ ਸੌਂਪਣ ਤੋਂ ਬਾਅਦ ਹੁਣ ਗੁਰਦੁਆਰਾ ਕੰਪਲੈਕਸ ਅਤੇ ਇਸ ਨੂੰ ਜਾਣ ਵਾਲੇ ਰਸਤਿਆਂ ਤੋਂ ਪੁਲਸ ਫੋਰਸ ਨੂੰ ਹਟਾ ਦਿੱਤਾ ਗਿਆ ਹੈ।
ਬੇਸ਼ੱਕ ਅਹਿਤਿਆਤ ਦੇ ਤੌਰ 'ਤੇ ਕੁਝ ਥਾਵਾਂ 'ਤੇ ਪੁਲਸ ਨਾਕੇ ਲਗਾਏ ਗਏ ਹਨ, ਦੂਜੇ ਪਾਸੇ ਆਮ ਲੋਕ ਅਜਿਹੀ ਸਥਿਤੀ ਨੂੰ ਵੇਖ ਕੇ ਸੰਤੁਸ਼ਟ ਹਨ ਅਤੇ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਸ਼ਮੂਲੀਅਤ ਕਰ ਰਹੇ ਹਨ।
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ (ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ) ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਗਈ ਪੁਲਸ ਟੀਮ ’ਤੇ ਨਿਹੰਗ ਸਿੰਘਾਂ ਨੇ ਫਾਇਰਿੰਗ ਕਰ ਦਿੱਤੀ ਸੀ, ਜਿਸ ਕਾਰਨ ਪੰਜਾਬ ਹੋਮਗਾਰਡ ਦਾ ਇਕ ਜਵਾਨ ਜਸਪਾਲ ਸਿੰਘ (50) ਪੁੱਤਰ ਦਲੀਪ ਸਿੰਘ ਨਿਵਾਸੀ ਪਿੰਡ ਮਨਿਆਲਾ (ਥਾਣਾ ਸੁਲਤਾਨਪੁਰ ਲੋਧੀ) ਸਿਰ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ, ਜਦਕਿ ਥਾਣਾ ਭੁਲੱਥ ਦੇ ਡੀ. ਐੱਸ. ਪੀ. ਭਾਰਤ ਭੂਸ਼ਣ ਸੈਣੀ ਸਮੇਤ ਤਕਰੀਬਨ 12 ਹੋਰ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ। ਇਸ ਦੌਰਾਨ 7 ਪੁਲਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਤੋਂ ਮੈਡੀਕਲ ਸਹਾਇਤਾ ਦੇ ਕੇ ਛੁੱਟੀ ਦੇ ਦਿੱਤੀ ਗਈ ਸੀ, ਜਦਕਿ 5 ਪੁਲਸ ਮੁਲਾਜ਼ਮ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਿਊਟੀ ਡਾਕਟਰਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਏ. ਐੱਸ. ਆਈ. ਸੁਖਦੇਵ ਸਿੰਘ, ਏ. ਐੱਸ. ਆਈ. ਹਰਭਜਨ ਸਿੰਘ, ਏ. ਐੱਸ. ਆਈ. ਅਸ਼ੋਕ ਕੁਮਾਰ, ਏ. ਆਰ. ਪੀ. ਕਾਂਸਟੇਬਲ ਬਬਲਪ੍ਰੀਤ ਸਿੰਘ, ਏ. ਐੱਸ. ਆਈ. ਗੁਰਮੀਤ ਸਿੰਘ, ਪੰਜਾਬ ਹੋਮਗਾਰਡ ਜਵਾਨ ਸੁਰਿੰਦਰ ਸਿੰਘ, ਅਮਨਦੀਪ ਸਿੰਘ, ਰਮਨਦੀਪ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਅਤੇ ਜਗਦੀਪ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਕਾਰ ਤੇ ਆਟੋ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ
5 ਨਿਹੰਗ ਸਿੰਘ ਗ੍ਰਿਫ਼ਤਾਰ
ਦੂਜੇ ਪਾਸੇ 2 ਨਿਹੰਗ ਸਿੰਘ ਭਾਈ ਜਗਤਾਰ ਸਿੰਘ ਅਤੇ ਭਾਈ ਗੁਰਸਾਹਿਬ ਸਿੰਘ ਵੀ ਜ਼ਖ਼ਮੀ ਹੋਏ ਹਨ। ਪੁਲਸ ਨੇ ਗੋਲੀਬਾਰੀ ਦੇ ਮਾਮਲੇ ਵਿਚ 5 ਨਿਹੰਗ ਸਿੰਘ ਗ੍ਰਿਫ਼ਤਾਰ ਕੀਤੇ ਹਨ ਅਤੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਮੇਂ ਡੀ. ਜੀ. ਪੀ. ਲਾਅ ਐਡ ਆਰਡਰ ਅਰਪਿਤ ਸ਼ੁਕਲਾ, ਏ. ਡੀ. ਜੀ. ਪੀ. ਲਾਅ ਐਡ ਆਰਡਰ ਪੰਜਾਬ ਗੁਰਵਿੰਦਰ ਸਿੰਘ ਢਿੱਲੋਂ, ਡੀ. ਆਈ. ਜੀ. ਜਲੰਧਰ ਰੇਂਜ ਰਾਜਪਾਲ ਸਿੰਘ ਸੰਧੂ, ਡੀ. ਆਈ. ਜੀ. ਡਾ. ਐੱਸ. ਭਪੂਤੀ, ਐੱਸ. ਐੱਸ. ਪੀ. ਕਪੂਰਥਲਾ ਮੈਡਮ ਵਤਸਲਾ ਗੁਪਤਾ, ਤੇਜਵੀਰ ਸਿੰਘ ਹੁੰਦਲ ਐੱਸ. ਪੀ. ਹੈੱਡ ਕੁਆਟਰ, ਰਤਨ ਸਿੰਘ ਏ. ਡੀ. ਆਈ. ਜੀ. ਇੰਟੈਲੀਜੈਂਸ, ਗੁਰਮੀਤ ਸਿੰਘ ਸਿੱਧੂ ਡੀ. ਐੱਸ. ਪੀ. ਡੀ. ਕਪੂਰਥਲਾ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਲੁਬਾਣਾ ਤੇ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਤੋਂ ਇਲਾਵਾ ਵੱਡੀ ਗਿਣਤੀ ’ਚ ਪੁਲਸ ਫੋਰਸ ਪਹੁੰਚੀ ਅਤੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਵਾਈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਜਲੰਧਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਤੋਂ ਚੁੱਕਿਆ ਧਰਨਾ, ਨੈਸ਼ਨਲ ਹਾਈਵੇਅ ਅਜੇ ਵੀ ਜਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711