''ਕੰਧ'' ਦੇ ਝਗੜੇ ਨੇ ਬਜ਼ੁਰਗ ਔਰਤ ਦਾ ਕਰਵਾ''ਤਾ ਕਤਲ, ਗੁਆਂਢੀਆਂ ਨੇ ਇੱਟ ਮਾਰ ਕੇ ਉਤਾਰਿਆ ਮੌਤ ਦੇ ਘਾਟ
Wednesday, Feb 26, 2025 - 02:25 AM (IST)

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਪਿੰਡ ਜਾਪੂਵਾਲ ’ਚ ਕੰਧ ਦੇ ਝਗੜੇ ਨੂੰ ਲੈ ਕੇ ਇਕ ਬਜ਼ੁਰਗ ਔਰਤ ਦੇ ਇੱਟ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਸਨਸਨੀਖੇਜ਼ ਖ਼ਬਰ ਪ੍ਰਾਪਤ ਹੋਈ ਹੈ।
ਹਸਪਤਾਲ ਵਿਚ ਜਾਣਕਾਰੀ ਦਿੰਦਿਆ ਮ੍ਰਿਤਕਾ ਕ੍ਰਿਸ਼ਨਾ ਦੇਵੀ ਪਤਨੀ ਲੇਟ ਹੰਸ ਰਾਜ ਦੇ ਲੜਕੇ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਘਰ ’ਚ ਮੌਜੂਦ ਸੀ ਕਿ ਉਨ੍ਹਾਂ ਦੇ ਗੁਆਂਢੀ ਆਪਣੀ ਕੰਧ ਉਨ੍ਹਾਂ ਦੇ ਵੱਲ ਜ਼ਿਆਦਾ ਕੱਢ ਰਹੇ ਸੀ।
ਇਹ ਵੀ ਪੜ੍ਹੋ- ਸਿਵਲ ਸਰਜਨ ਦਫ਼ਤਰ ਦਾ ਵਾਰਡ ਅਟੈਂਡੈਂਟ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਜਦੋਂ ਉਸ ਦੀ ਮਾਤਾ ਕ੍ਰਿਸ਼ਨਾ ਦੇਵੀ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਦੋਸ਼ੀਆਂ ਨੇ ਇਕ ਇੱਟ ਉਨ੍ਹਾਂ ਦੀ ਮਾਤਾ ਦੇ ਸਿਰ ਵਿਚ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਧਾਰੀਵਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e