ਪਟਿਆਲਾ 'ਚ ਠੰਡੇ ਸਮੋਸਿਆਂ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਲਵਾਰਾਂ

01/11/2024 7:30:29 PM

ਪਟਿਆਲਾ (ਕੰਬੋਜ)- ਪਟਿਆਲਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਪਟਿਆਲਾ ਬੱਸ ਸਟੈਂਡ 'ਤੇ ਇਕ ਵਾਰ ਫਿਰ ਤੋਂ ਚੱਲੀਆਂ ਤਲਵਾਰਾਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕੁੱਲ 3 ਦੁਕਾਨਦਾਰ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਰਜਿੰਦਰਾ ਹਸਪਤਾਲ ਇਲਾਜ ਦੇ ਲਈ ਭੇਜਿਆ ਗਿਆ ਹੈ।  

ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਦੇ ਬੱਸ ਸਟੈਂਡ 'ਤੇ ਕੁਝ ਨੌਜਵਾਨ ਇਕ ਦੁਕਾਨ 'ਤੇ ਸਮੋਸੇ ਖਾਣ ਲਈ ਪਹੁੰਚੇ ਸਨ, ਜਿੱਥੇ ਠੰਡੇ ਸਮੋਸਿਆਂ ਨੂੰ ਲੈ ਕੇ ਲੜਾਈ ਹੋ ਗਈ ਹੈ। ਇਸ ਦੌਰਾਨ ਨੌਜਵਾਨਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਦੁਕਾਨਦਾਰਾਂ 'ਤੇ ਹਮਲਾ ਕਰਵਾ ਦਿੱਤਾ। 

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਵਿਵਾਦ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ, ਆਖੀਆਂ ਵੱਡੀਆਂ ਗੱਲਾਂ

ਇਸ ਹਮਲੇ ਵਿਚ ਤਿੰਨ ਦੁਕਾਨਦਾਰ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ, ਜਿਨਾਂ ਨੂੰ ਇਲਾਜ ਦੇ ਲਈ ਰਜਿੰਦਰ ਹਸਪਤਾਲ ਭੇਜਿਆ ਗਿਆ ਹੈ। ਫਿਲਹਾਲ ਹਮਲਾ ਕਰਨ ਵਾਲੇ ਨੌਜਵਾਨ ਮੌਕੇ ਤੋਂ ਹਮਲਾ ਕਰਕੇ ਫਰਾਰ ਹੋ ਗਏ। ਉਥੇ ਹੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮਾਨਸਾ 'ਚ ਵੱਡੀ ਵਾਰਦਾਤ, ਦਿਓਰ-ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri