''ਕੌਣ ਬਣੇਗਾ ਕਰੋੜਪਤੀ'' ਵਿਚ ਭਾਗ ਲੈ ਚੁੱਕੇ ਡਾਕਟਰ ''ਤੇ ਲੱਗੇ ਜਬਰ ਜਨਾਹ ਦੇ ਦੋਸ਼
Thursday, Jul 13, 2017 - 08:19 PM (IST)

ਮੁਕਤਸਰ— ਇਥੋਂ ਦੇ ਇਕ ਨਿੱਜੀ ਹਸਪਤਾਲ ਦੇ ਡਾਕਟਰ 'ਤੇ ਨਰਸ ਨੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਪੁਲਸ ਵਲੋਂ ਨਰਸ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮੁਕਤਸਰ ਦੇ ਆਸ਼ੀਰਵਾਦ ਹਸਪਤਾਲ ਦੇ ਡਾਕਟਰ ਵਿਕਰਮਜੀਤ 'ਤੇ ਉਨ੍ਹਾਂ ਦੇ ਹੀ ਹਸਪਤਾਲ ਦੀ ਨਰਸ ਨੇ ਜਬਰ ਜਨਾਹ ਦੇ ਦੋਸ਼ ਲਗਾਏ ਹਨ। ਨਰਸ ਨੂੰ ਮੈਡੀਕਲ ਕਰਵਾਉਣ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਡਾ. ਵਿਕਰਮਜੀਤ ਕੌਣ ਬਣੇਗਾ ਕਰੋੜਪਤੀ 'ਚ ਵੀ ਹਿੱਸਾ ਲੈ ਚੁੱਕੇ ਹਨ, ਜਿਥੇ ਉਨ੍ਹਾਂ ਨੇ 50 ਲੱਖ ਦੀ ਰਾਸ਼ੀ ਜਿੱਤੀ ਸੀ।