ਅਹਿਮ ਖ਼ਬਰ: ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹੇ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ
Wednesday, May 15, 2024 - 06:43 PM (IST)
ਉਤਰਾਖੰਡ/ਜੈਤੋ (ਰਘੁਨੰਦਨ ਪਰਾਸ਼ਰ)- ਉਤਰਾਖੰਡ ਦੇ ਹਿਮਾਲਿਆ ਵਿਚ ਸਥਿਤ ਚਮੋਲੀ ਜ਼ਿਲ੍ਹੇ ਵਿਚ ਇਸ ਵਾਰ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹੇ ਜਾ ਰਹੇ ਹਨ ਅਤੇ 10 ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ। ਸੂਤਰਾਂ ਅਨੁਸਾਰ ਹੇਮਕੁੰਟ ਸਾਹਿਬ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬਦਰੀਨਾਥ ਧਾਮ ਦੇ ਕੋਲ ਹੈ।
ਇਹ ਵੀ ਪੜ੍ਹੋ-ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਕਰੰਟ ਲੱਗਣ ਕਾਰਨ ਤੜਫ਼-ਤੜਫ਼ ਕੇ ਨਿਕਲੀ ਜਾਨ
ਇਹ ਸਮੁੰਦਰ ਤਲ ਤੋਂ ਲਗਭਗ 16 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਤੀਰਥ ਸਥਾਨ ਹੈ। ਸੂਤਰਾਂ ਅਨੁਸਾਰ ਮਈ ਮਹੀਨੇ ਤੱਕ ਸਰਦੀਆਂ ਦੀ ਬਰਫ਼ ਪਿਘਲ ਜਾਂਦੀ ਹੈ, ਜਿਸ ਕਾਰਨ ਇਹ ਥਾਂ ਜੂਨ, ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਹੀ ਖੁੱਲ੍ਹਦੀ ਹੈ ਅਤੇ 7-8 ਮਹੀਨੇ ਬੰਦ ਰਹਿੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਇਸ ਪਵਿੱਤਰ ਯਾਤਰਾ ਵਿੱਚ 8 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਤੀਰਥ ਅਸਥਾਨ ਦੁਨੀਆ ਦੇ ਸਭ ਤੋਂ ਉੱਚੇ ਸਥਾਨ 'ਤੇ ਸਥਿਤ ਹੈ।
ਇਹ ਵੀ ਪੜ੍ਹੋ- ਸ਼ਰਮਨਾਕ! ਜਲੰਧਰ 'ਚ ਖੇਤਾਂ 'ਚੋਂ ਮਿਲੀ ਨਵਜੰਮੀ ਬੱਚੀ, ਹਾਲਤ ਵੇਖ ਪੁਲਸ ਵੀ ਹੋਈ ਹੈਰਾਨ, ਅੱਖ 'ਤੇ ਸੀ ਜ਼ਖ਼ਮ
ਦੱਸ ਦੇਈਏ ਸਿੱਖ ਭਾਈਚਾਰੇ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਜੇਕਰ ਤੁਸੀਂ ਇਸ ਸਾਲ ਹੇਮਕੁੰਟ ਸਾਹਿਬ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਆਪਣੀ ਯਾਤਰਾ ਲਈ ਤਿਆਰ ਹੋ ਜਾਓ। ਹੇਮਕੁੰਟ ਸਾਹਿਬ 25 ਮਈ 2024 ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ। ਇਥੇ ਪਹੁੰਚਣ ਲਈ ਲੰਬੀ ਟ੍ਰੈਕਿੰਗ ਕਰਨੀ ਪੈਂਦੀ ਹੈ।
25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਨੇ ਦੱਸਿਆ ਕਿ ਖ਼ਰਾਬ ਮੌਸਮ ਦੌਰਾਨ ਫ਼ੌਜ ਦੇ ਜਵਾਨ ਘਾਂਗੜੀਆ ਅਤੇ ਲੋਕਪਾਲ ਸਾਹਿਬ ਨੂੰ ਜਾਂਦੀ ਸੜਕ ਤੋਂ ਬਰਫ਼ ਹਟਾਉਣ ’ਚ ਲੱਗੇ ਹੋਏ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਯਾਤਰਾ ਦੇ ਰਸਤਿਆਂ ’ਤੇ ਫੁੱਟਪਾਥਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8