ਸਬਜ਼ੀਆਂ ਦੀ ਆੜ ''ਚ ਕੀਤੀ ਜਾ ਰਹੀ ਸੀ ਗਊਆਂ ਦੀ ਤਸਕਰੀ, ਟਰੱਕ ਸਣੇ ਡਰਾਈਵਰ ਨੂੰ ਕੀਤਾ ਗ੍ਰਿਫ਼ਤਾਰ
Sunday, Aug 18, 2024 - 03:06 PM (IST)
ਜਲੰਧਰ (ਸੋਨੂੰ)- ਗਊ ਸੁਰੱਖਿਆ ਦਲ ਦੇ ਮੈਂਬਰਾਂ ਨੇ ਸਬਜ਼ੀਆਂ ਦੀ ਆੜ ਵਿੱਚ ਇਕ ਬਲਦ ਸਮੇਤ ਤਿੰਨ ਗਊਆਂ ਨੂੰ ਲਿਜਾ ਰਹੇ ਦੋ ਟਰੱਕ ਡਰਾਈਵਰਾਂ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹਿੰਦੂ ਆਗੂਆਂ ਨੇ ਦੱਸਿਆ ਕਿ ਟਰੱਕ ਡਰਾਈਵਰ ਨੇ ਟਰੱਕ ਵਿੱਚ ਗਊਆਂ ਲੁਕੋ ਕੇ ਉਸ ਉੱਪਰ ਛੱਤ ਬਣਾ ਲਈ ਸੀ ਅਤੇ ਉਕਤ ਸ਼ੈੱਡ ਦੀ ਛੱਤ 'ਤੇ ਸਬਜ਼ੀਆਂ ਰੱਖੀਆਂ ਹੋਈਆਂ ਸਨ। ਜਿਸ ਦੀ ਜਾਣਕਾਰੀ ਗਊ ਸੁਰੱਖਿਆ ਦਲ ਦੇ ਮੈਂਬਰਾਂ ਨੂੰ ਮਿਲ ਗਈ।
ਸੂਚਨਾ ਮਿਲਦੇ ਹੀ ਗਊ ਸੁਰੱਖਿਆ ਟੀਮ ਦੇ ਮੈਂਬਰਾਂ ਨੇ ਟਰੈਪ ਲਗਾ ਕੇ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਲਿਆ। ਇਸ ਮਾਮਲੇ ਨੂੰ ਲੈ ਕੇ ਹਿੰਦੂ ਨੇਤਾਵਾਂ ਵਿੱਚ ਭਾਰੀ ਗੁੱਸਾ ਹੈ। ਜਾਂਚ 'ਚ ਸਾਹਮਣੇ ਆਇਆ ਕਿ ਟਰੱਕ ਡਰਾਈਵਰ ਗਊਆਂ ਨੂੰ ਜੰਮੂ-ਕਸ਼ਮੀਰ ਲੈ ਕੇ ਜਾ ਰਿਹਾ ਸੀ। ਘਟਨਾ ਦੀ ਸੂਚਨਾ ਸਥਾਨਕ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਵੱਡੀ ਗਿਣਤੀ 'ਚ ਹਿੰਦੂ ਨੇਤਾ ਗਊਸ਼ਾਲਾ ਦੇ ਬਾਹਰ ਇਕੱਠੇ ਹੋ ਗਏ ਅਤੇ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਸੈਂਟਰਲ ਸਰਕਲ ਦੇ ਏ. ਸੀ. ਪੀ. ਨਿਰਮਲ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 3:30 ਵਜੇ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਕਿ ਨਕੋਦਰ ਚੌਂਕ ਨੇੜੇ ਪਿੰਡ ਤੋਂ ਭਰਿਆ ਇਕ ਟਰੱਕ ਫੜਿਆ ਗਿਆ ਹੈ। ਇਸ ਤੋਂ ਬਾਅਦ ਥਾਣਾ ਸਦਰ ਦੇ ਡਿਊਟੀ ਅਫ਼ਸਰ ਸਬ ਇੰਸਪੈਕਟਰ ਸਰਜੀਤ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਜਿੱਥੇ ਜਾਂਚ ਦੌਰਾਨ ਪਤਾ ਲੱਗਾ ਕਿ ਟਰੱਕ ਦੇ ਉੱਪਰ ਸਬਜ਼ੀਆਂ ਲੱਦੀਆਂ ਹੋਈਆਂ ਸਨ ਅਤੇ ਹੇਠਾਂ ਜਗ੍ਹਾ ਬਣਾ ਕੇ ਗਊਆਂ ਲਿਜਾਈਆਂ ਜਾ ਰਹੀਆਂ ਸਨ, ਜਿਸ 'ਤੇ ਪੁਲਸ ਨੇ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਟਰੱਕ ਨੂੰ ਦਿੱਲੀ ਤੋਂ ਪਠਾਨਕੋਟ ਲੈ ਕੇ ਜਾ ਰਹੇ ਸਨ। ਸੋਮਵਾਰ ਨੂੰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ