ਪਾਕਿ ਤੋਂ ਆਇਆ ਡਰੋਨ BSF ਨੇ ਗੋਲੀਆਂ ਦਾਗ ਕੇ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ

Friday, Feb 03, 2023 - 12:03 PM (IST)

ਪਾਕਿ ਤੋਂ ਆਇਆ ਡਰੋਨ BSF ਨੇ ਗੋਲੀਆਂ ਦਾਗ ਕੇ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ

ਲੋਪੋਕੇ (ਸਤਨਾਮ)- ਬੀ.ਪੀ.ਉ. ਰੀਅਰ ਕੱਕੜ ਚੌਂਕੀ ਦੇ ਬੀ.ਐੱਸ.ਐੱਫ਼ ਦੇ ਜਵਾਨਾਂ ਵੱਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ 'ਤੇ ਗੋਲੀਆਂ ਚਲਾ ਕੇ ਹੇਠਾਂ ਸੁੱਟ ਲਿਆ ਗਿਆ। ਇਸ ਦੌਰਾਨ 22 ਬਟਾਲੀਅਨ ਦੇ ਬੀ.ਐੱਸ.ਐੱਫ਼ ਵਲੋਂ ਡਰੋਨ 'ਤੇ ਗੋਲੀਆਂ ਚਲਾ ਕੇ ਹੇਠਾ ਸੁਟੱਕੇ ਤਿੰਨ ਪੈਕਟਾਂ 'ਚੋਂ  4 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ- 1984 ਦੇ ਫ਼ੌਜੀ ਹਮਲੇ ਸਬੰਧੀ ਯਾਦਗਾਰ ਨੂੰ ਪਲਸਤਰ ਕਰਨ ਦੀਆਂ ਅਫਵਾਹਾਂ 'ਤੇ SGPC ਨੇ ਦਿੱਤਾ ਸਪੱਸ਼ਟੀਕਰਨ

ਜ਼ਿਕਰਯੋਗ ਹੈ ਕਿ ਹੈ ਇਸ ਤੋਂ ਪਹਿਲਾਂ 22 ਜਨਵਰੀ ਨੂੰ ਪਾਕਿਸਤਾਨ ਤੋਂ ਡਰੋਨਾਂ ਰਾਹੀਂ 5 ਕਿਲੋ ਹੈਰੋਇਨ ਦੀ ਖੇਪ ਭੇਜੀ ਗਈ ਸੀ। ਜਿਸ ਨੂੰ ਪੁਲਸ ਅਤੇ ਬੀ.ਐੱਸ.ਐੱਫ਼ ਜਵਾਨਾਂ ਨੇ ਸਾਂਝੇ ਆਪਰੇਸ਼ਨ ਦੌਰਾਨ ਡਰੋਨ 'ਤੇ ਫ਼ਾਇਰਿੰਗ ਕਰਕੇ ਹੇਠਾਂ ਸੁੱਟ ਲਿਆ ਸੀ। ਉਸ ਸਮੇਂ 5 ਕਿਲੋ ਹੈਰੋਇਨ ਬਰਾਮਦ ਹੋਈ ਸੀ ਅਤੇ ਜਿਸ ਵਿਚ ਇਕ ਨਾਮਜ਼ਦ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News