ਲੁਧਿਆਣਾ ਜ਼ਿਲ੍ਹੇ 'ਚ ਵੈਕਸੀਨ ਦਾ ਬੇਸਬਰੀ ਨਾਲ ਹੋ ਰਿਹਾ ਇੰਤਜ਼ਾਰ, ਤਿਆਰੀਆਂ ਮੁਕੰਮਲ

Tuesday, Jan 05, 2021 - 01:54 AM (IST)

ਲੁਧਿਆਣਾ ਜ਼ਿਲ੍ਹੇ 'ਚ ਵੈਕਸੀਨ ਦਾ ਬੇਸਬਰੀ ਨਾਲ ਹੋ ਰਿਹਾ ਇੰਤਜ਼ਾਰ, ਤਿਆਰੀਆਂ ਮੁਕੰਮਲ

ਲੁਧਿਆਣਾ,(ਸਹਿਗਲ)- ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਲੈ ਕੇ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ। ਸਿਵਲ ਸਰਜਨ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਵੈਕਸੀਨ ਲਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਕਿਸ ਵਿਅਕਤੀ ਨੂੰ ਲੈ ਕੇ ਹੋਈ ਡ੍ਰਾਈ ਰਨ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਨਿੱਜੀ ਹਸਪਤਾਲਾਂ ਦੇ ਨੋਡਲ ਅਫਸਰਾਂ ਨੂੰ ਵੈਕਸੀਨ ਆਉਣ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਅੱਜ ਹੋਈ ਮੀਟਿੰਗ ’ਚ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰ ਅਤੇ ਨਿੱਜੀ ਹਸਪਤਾਲਾਂ, ਜਿਨ੍ਹਾਂ ਵਿਚ 100 ਜਾਂ 100 ਤੋਂ ਜ਼ਿਆਦਾ ਮੁਲਾਜ਼ਮ ਹਨ, ਦੇ ਨੋਡਲ ਅਫਸਰਾਂ ਨੂੰ ਇਸ ਮੀਟਿੰਗ ’ਚ ਬੁਲਾਇਆ ਗਆ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਸਾਰਿਆਂ ਨੂੰ ਵੈਕਸੀਨ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਵਿਅਕਤੀ ਨਾ ਆਉਣ ’ਤੇ ਕਿਸੇ ਤਰ੍ਹਾਂ ਦੀ ਗਲਤ ਫਹਿਮੀ ਨਾ ਰਹੇ।

ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾਲੀਆ ਵੀ ਹਾਜ਼ਰ ਸਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵੈਕਸੀਨ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ। ਖਾਸ ਤੌਰ ’ਤੇ ਫਰੰਟ ਲਾਈਨ ’ਤੇ ਕੰਮ ਕਰਨ ਵਾਲੇ ਹੈਲਥ ਕੇਅਰ ਵਰਕਰਾਂ ਵਿਚ ਜਿਨ੍ਹਾਂ ਨੂੰ ਮਰੀਜ਼ਾਂ ਦੇ ਇਲਾਜ ਦੌਰਾਨ ਕੋਰੋਨਾ ਵਾਇਰਸ ਦਾ ਸਭ ਤੋਂ ਜ਼ਿਆਦਾ ਖਤਰਾ ਰਹਿੰਦਾ ਹੈ।

25 ਨਵੇਂ ਮਰੀਜ਼ ਆਏ ਸਾਹਮਣੇ, 1 ਦੀ ਮੌਤ

ਜ਼ਿਲ੍ਹੇ ਦੇ ਹਸਪਤਾਲਾਂ ਵਿਚ ਅੱਜ ਕੋਰੋਨਾ ਪਾਜ਼ੇਟਿਵ ਸਬੰਧੀ 25 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦੋਂਕਿ 1 ਮਰੀਜ਼ ਦੀ ਮੌਤ ਹੋ ਗਈ। ਸਿਹਤ ਅਧਿਕਾਰੀਆਂ ਮੁਤਾਬਕ ਇਨ੍ਹਾਂ ਮਰੀਜ਼ਾਂ ਵਿਚ 23 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਜਦੋਂਕਿ ਦੋ ਦੂਜੇ ਜ਼ਿਲ੍ਹਿਆਂ ਨਾਹਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਸ ਮਰੀਜ਼ ਦੀ ਅੱਜ ਮੌਤ ਹੋਈ ਹੈ, ਉਹ ਰੋਪੜ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਸਥਾਨਕ ਹਸਪਤਾਲ ਵਿਚ ਦਾਖਲ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 24893 ਹੋ ਗਈ ਹੈ। ਇਨ੍ਹਾਂ ’ਚੋਂ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3718 ਪਾਜ਼ੇਟਿਵ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ 452 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 23,626 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਮੌਜੂਦਾ ਵਿਚ 299 ਐਕਟਿਵ ਮਰੀਜ਼ ਰਹਿ ਗਏ ਹਨ।

ਕੋਰੋਨਾ ਮੁਕਤੀ ਦੇ ਉਤਸ਼ਾਹ ’ਚ ਟੈਸਟਾਂ ਵਿਚ ਭਾਰੀ ਕਮੀ

ਜ਼ਿਲੇ ਵਿਚ ਕੋਰੋਨਾ ਦੇ ਲਗਾਤਾਰ ਘੱਟ ਰਹੇ ਕੇਸਾਂ ਕਾਰਨ ਸਿਹਤ ਅਧਿਕਾਰੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵਿਚ ਰਾਹਤ ਵੀ ਪਰ ਦੂਜੇ ਵਾਸੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਵਿਚ ਭਾਰੀ ਕਮੀ ਕੀਤੀ ਜਾ ਰਹੀ ਹੈ। ਅੱਜ ਜ਼ਿਲੇ ਵਿਚ 1330 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਇਕੱਠੇ ਕੀਤੇ ਗਏ ਹਨ। ਕਹਿੰਦੇ ਹਨ ਕਿ ਜ਼ਿਲੇ ਵਿਚ ਹੀ ਨਹੀਂ ਰਾਜ ਭਰ ਵਿਚ ਕੋਰੋਨਾ ਦੇ ਘੱਟ ਹੋ ਰਹੇ ਕੇਸਾਂ ਨੂੰ ਲੈ ਕੇ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੀ ਆੜ ’ਚ ਸਿਹਤ ਵਿਭਾਗ ਵੱਲੋਂ ਸੈਂਪÇਲਿੰਗ ਵਿਚ ਕਮੀ ਕਰ ਦਿੱਤੀ ਗਈ ਹੈ।

ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਰਾਜ ਵਿਚ ਪਹਿਲਾਂ ਰੋਜ਼ਾਨਾ 30 ਹਜ਼ਾਰ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਸਨ, ਜਦੋਂਕਿ ਪਿਛਲੇ 24 ਘੰਟਿਆਂ ਵਿਚ ਇਸ ਨੂੰ ਘੱਟ ਕਰ ਕੇ 10,688 ਤੱਕ ਸੀਮਤ ਕਰ ਦਿੱਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਦੇ ਕੇਸ ਵਿਚ ਕਮੀ ਨਹੀਂ ਕਰਨੀ ਚਾਹੀਦੀ।

22 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਸਿਹਤ ਵਿਭਾਗ ਵੱਲੋਂ 23 ਪਾਜ਼ੇਟਿਵ ਮਰੀਜ਼ਾਂ ’ਚੋਂ 22 ਪਾਜ਼ੇÎਟਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜ ਦਿੱਤਾ ਗਿਆ ਹੈ। ਮੌਜੂਦਾ ਸਮੇਂ ’ਚ 217 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ 36 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਹੋਮ ਕੁਆਰੰਟਾਈਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 1035 ਹੋ ਗਈ ਹੈ।

1220 ਟੈਸਟਾਂ ਦੀ ਰਿਪੋਰਟ ਪੈਂਡਿੰਗ

ਸਿਹਤ ਵਿਭਾਗ ਵੱਲੋਂ ਭੇਜੇ ਜਾਣ ਵਾਲੇ ਸੈਂਪਲਾਂ ਵਿਚ 1220 ਮਰੀਜ਼ਾਂ ਦੀ ਟੈਸਟ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ, ਜਿਸ ਦੇ ਇਕ-ਅੱਧੇ ਦਿਨ ਵਿਚ ਆ ਜਾਣ ਦੀ ਉਮੀਦ ਹੈ।

ਸਰਕਾਰੀ ਹਸਪਤਾਲ ਵਿਚ 8 ਅਤੇ ਨਿੱਜੀ ’ਚ 93 ਮਰੀਜ਼

ਜ਼ਿਲੇ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ 8 ਮਰੀਜ਼ ਰਹਿ ਗਏ ਹਨ। ਜਦੋਂਕਿ ਨਿੱਜੀ ਹਸਪਤਾਲਾਂ ਵਿਚ 93 ਮਰੀਜ਼ ਜ਼ੇਰੇ ਇਲਾਜ ਹਨ। ਇਨ੍ਹਾਂ ’ਚੋਂ ਤਿੰਨ ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾਂਦੀ ਹੈ। ਇਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ।


author

Bharat Thapa

Content Editor

Related News