ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ

Sunday, Oct 05, 2025 - 10:51 AM (IST)

ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ

ਅੰਮ੍ਰਿਤਸਰ (ਦਲਜੀਤ)-ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਤਕਰੀਬਨ 35 ਸਕੂਲਾਂ ਨੂੰ ਅਲਰਟ ’ਤੇ ਰਹਿਣ ਦੇ ਲਈ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਸਕੂਲਾਂ ਨੂੰ ਦਫਤਰੀ ਰਿਕਾਰਡ ਸੁਰੱਖਿਅਤ ਕਰਨ ਦੇ ਨਾਲ-ਨਾਲ ਸਾਮਾਨ ਅਤੇ ਹੋਰ ਜ਼ਰੂਰੀ ਚੀਜ਼ਾਂ ਨੂੰ ਉੱਚੀ ਥਾਂ ’ਤੇ ਰੱਖਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਸਕੂਲਾਂ ਨੂੰ ਅਗਲੇ ਪੰਜ ਦਿਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਜਾਣ ਵਾਲੀ ਗਾਈਡਲਾਈਨ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਦੂਸਰੇ ਪਾਸੇ ਬੀ. ਐੱਸ. ਐੱਫ. ਦੀਆਂ ਕੁਝ ਚੌਕੀਆਂ ’ਚ ਪਾਣੀ ਆਉਣ ਤੋਂ ਬਾਅਦ ਦੋ ਸਕੂਲਾਂ ’ਚ ਬੀ. ਐੱਸ. ਐੱਫ. ਵੱਲੋਂ ਸ਼ਰਨ ਲਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5, 6 ਤੇ 7 ਅਕਤੂਬਰ ਭਾਰੀ, ਫਿਰ ਸ਼ੁਰੂ ਹੋਵੇਗਾ ਮੀਂਹ ਦਾ ਦੌਰ

ਜ਼ਿਲਾ ਸਿੱਖਿਆ ਅਫਸਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰੀ ਮੀਂਹ ਅਤੇ ਦਰਿਆ ’ਚ ਵੱਡੀ ਮਾਤਰਾ ਵਿਚ ਆਉਣ ਵਾਲੇ ਪਾਣੀ ਨੂੰ ਦੇਖਦਿਆਂ ਪ੍ਰਭਾਵਿਤ ਖੇਤਰ ਅਧੀਨ ਪੈਂਦੇ ਸਰਕਾਰੀ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਭਰਾਵਾਂ ਨੇ ਉਜਾੜ ਦਿੱਤਾ ਭੈਣ ਦਾ ਘਰ, ਤੇਜ਼ਧਾਰ ਹਥਿਆਰਾਂ ਨਾਲ ਜੀਜੇ ਦਾ ਕੀਤਾ ਕਤਲ

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 5 ਅਤੇ 6 ਅਕਤੂਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਜੇਕਰ ਸੂਬੇ 'ਚ ਮੀਂਹ ਪਿਆ ਤਾਂ ਤਾਪਮਾਨ ਵਿਚ ਵੱਡੀ ਗਿਰਾਵਟ ਆਉਣ ਦੀ ਸੰਭਾਵਨਾ ਹੋਵੇਗੀ, ਜਿਸ ਨਾਲ ਸਰਦੀਆਂ ਵੀ ਜਲਦੀ ਸ਼ੁਰੂ ਹੋ ਜਾਣਗੀਆਂ।

ਇਹ ਵੀ ਪੜ੍ਹੋ-ਗੁਰਦਾਸਪੁਰ 'ਚ ਫੈਲ ਰਹੀ ਇਹ ਬੀਮਾਰੀ, ਅਕਤੂਬਰ ਸ਼ੁਰੂ ਹੁੰਦਿਆਂ ਹੀ ਵਧਿਆ ਖਤਰਾ, 53 ਮਰੀਜ਼ਾਂ ਦੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News