ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ
Friday, Feb 16, 2024 - 11:53 AM (IST)
ਅੰਮ੍ਰਿਤਸਰ (ਵੈੱਬ ਡੈਸਕ)- ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪੰਜਾਬ ਰੋਡਵੇਜ, ਪੀ. ਆਰ. ਟੀ. ਸੀ. ਅਤੇ ਪਨਬੱਸ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਸੂਬੇ ਭਰ ਵਿਚ ਅੱਜ ਸਰਕਾਰੀ ਬੱਸਾਂ ਨਾ ਚਲਾਉਣ ਫ਼ੈਸਲਾ ਕੀਤਾ ਗਿਆ ਹੈ। ਭਾਰਤ ਬੰਦ ਦੀ ਦਿੱਤੀ ਗਈ ਕਾਲ ਦਾ ਅੰਮ੍ਰਿਤਸਰ ਸ਼ਹਿਰ 'ਚ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਜਿੱਥੇ ਟ੍ਰੈਫਿਕ ਜਾਮ ਹਮੇਸ਼ਾ ਦਿਖਾਈ ਦਿੰਦਾ ਸੀ, ਅੱਜ ਉਥੇ ਟ੍ਰੈਫਿਕ ਦਾ ਕੋਈ ਨਾਮੋ ਨਿਸ਼ਾਨ ਨਜ਼ਰ ਨਹੀਂ ਆ ਰਿਹਾ। ਇਸ ਦੌਰਾਨ ਅੰਮ੍ਰਿਤਸਰ ਦੇ ਚੱਪੇ-ਚੱਪੇ 'ਤੇ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀ ਮਾਰਕਿਟ 'ਚ ਅਕਸਰ ਟ੍ਰੈਫਿਕ ਹੁੰਦੀ ਹੈ ਪਰ ਮੌਜੂਦਾ ਹਾਲਾਤ ਦੇਖੀਏ ਤਾਂ ਅੱਜ ਇਹ ਰੋਡ ਅਤੇ ਮਾਰਕਿਟ ਬਿਲਕੁਲ ਸਾਫ਼ ਨਜ਼ਰ ਆਈ। ਲੋਕਾਂ ਵੱਲੋਂ ਕਿਸਾਨਾਂ ਦੇ ਹੱਕ 'ਚ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਨਿਯਮਾਂ ਨੂੰ ਅਪਣਾ ਵੀ ਰਹੇ ਹਨ।
ਇਹ ਵੀ ਪੜ੍ਹੋ :ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ
ਇਸ ਦੌਰਾਨ ਬੱਸ ਸਟੈਂਡ 'ਤੇ ਸਰਕਾਰੀ ਬੱਸਾਂ ਬੰਦ ਹੋਣ ਕਰਕੇ ਸੰਨਾਟਾ ਛਾਇਆ ਹੋਇਆ ਹੈ ਉਥੇ ਹੀ ਪ੍ਰਾਈਵੇਟ ਬੱਸ ਵਾਲਿਆਂ ਨੇ ਕਿਸਾਨਾਂ ਦੇ ਹੱਕ 'ਚ ਬੱਸਾਂ ਬੰਦ ਕੀਤੀਆਂ ਹੋਈਆਂ ਹਨ, ਜਿਸ ਨਾਲ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8