ਜ਼ਿਲਾ ਯੂਥ ਅਕਾਲੀ ਦਲ ਨੇ ਫੂਕਿਆ ਜਗਦੀਸ਼ ਟਾਈਟਲਰ ਦਾ ਪੁਤਲਾ
Wednesday, Jan 31, 2018 - 06:13 PM (IST)
ਮਾਨਸਾ (ਸੰਦੀਪ ਮਿੱਤਲ) - ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਰਾਜੀਵ ਗਾਂਧੀ ਸਬੰਧੀ ਮੀਡੀਆ ਰਾਹੀਂ ਸਾਹਮਣੇ ਆ ਗਿਆ ਹੈ। ਇਸ ਖੁਲਾਸੇ ਨੂੰ ਮੁੱਖ ਰੱਖਦਿਆਂ ਅੱਜ ਜ਼ਿਲਾ ਯੂਥ ਅਕਾਲੀ ਦਲ ਵਲੋਂ ਗੁਰੂਦੁਆਰਾ ਚੌਂਕ ਵਿਚ ਜਗਦੀਸ਼ ਟਾਈਟਲਰ ਦਾ ਪੁਤਲਾ ਫੂਕਿਆ ਗਿਆ। ਇਸ ਦੀ ਅਗਵਾਈ ਅਵਤਾਰ ਸਿੰਘ ਰਾੜਾ ਅਤੇ ਰਘਵੀਰ ਸਿੰਘ ਵੱਲੋਂ ਕੀਤੀ ਗਈ। ਉਸ ਤੋਂ ਪਹਿਲਾਂ ਗੁਰੂਦੁਆਰਾ ਸਾਹਿਬ ਜੁੜੇ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਰਾੜਾ ਅਤੇ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਜਨਰਲ ਸਕੱਤਰ ਰਘਵੀਰ ਸਿੰਘ ਮਾਨਸਾ ਨੇ ਕਿਹਾ ਕਿ 33 ਸਾਲਾਂ ਬਾਅਦ ਜਗਦੀਸ਼ ਟਾਈਟਲਰ ਨੇ ਸੱਚ ਬੋਲ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼ ਤੇ ਮੋਹਰ ਲਾ ਦਿੱਤੀ ਹੈ ਅਤੇ ਸਾਬਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਵਲੋਂ ਗਿਣੀ ਮਿਥੀ ਸਾਜਿਸ਼ ਅਧੀਨ ਬੇਕਸੂਰ ਸਿੱਖਾਂ ਨੂੰ ਗਲਾ ਵਿਚ ਟਾਇਰ ਪਾ ਕੇ ਫੂਕਿਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਨੇ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਭਾਰਤ ਰਤਨ ਖਿਤਾਬ ਵਾਪਿਸ ਲਿਆ ਜਾਵੇ। ਜਗਦੀਸ਼ ਟਾਈਟਲਰ ਦੇ ਪੁਤਲੇ ਨੂੰ ਅਗਨੀ ਭੇਂਟ ਕਰਨ ਸਮੇਂ ਕਾਂਗਰਸ ਪਾਰਟੀ ਵਿਰੁੱਧ ਜੰਮ ਕੇ ਨੌਜਵਾਨਾਂ ਵਲਂੋ ਨਆਰੇਬਾਜੀ ਕੀਤੀ ਗਈ। ਇਸ ਮੌਕੇ ਆਈ. ਟੀ. ਵਿੰਗ ਦੇ ਜ਼ਿਲਾ ਪ੍ਰਧਾਨ ਹਰਮਨਜੀਤ ਸਿੰਘ ਭੰਮਾ, ਯੂਥ ਵਿੰਗ ਦੇ ਕੋਮੀ ਮੀਤ ਪ੍ਰਧਾਨ ਜਗਪੀਤ ਸਿੰਘ, ਜਨਰਲ ਸਕੱਤਰ ਜਸਵਿੰਦਰ ਸਿੰਘ ਜੱਸੀ ਤੋ ਇਲਾਵਾ ਆਦਿ ਹਾਜ਼ਰ ਸਨ।
