ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Thursday, Oct 29, 2026 - 09:47 AM (IST)

ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ ਭਾਰਤ ਚੋਣ ਕਮਿਸ਼ਨ ਦੇ ਵਫ਼ਦ ਨੇ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਇਸ ਵਫ਼ਦ ’ਚ ਸੀਨੀਅਰ ਉਪ-ਚੋਣ ਕਮਿਸ਼ਨਰ ਪਵਨ ਕੁਮਾਰ ਸ਼ਰਮਾ, ਉਪ-ਚੋਣ ਕਮਿਸ਼ਨਰ ਭਾਨੂ ਪ੍ਰਕਾਸ਼ ਯੇਤੂਰੂ, ਡਾਇਰੈਕਟਰ ਜਨਰਲ (ਆਈ. ਟੀ.) ਸੀਮਾ ਖੰਨਾ ਅਤੇ ਡਾਇਰੈਕਟਰ ਜਨਰਲ (ਮੀਡੀਆ) ਆਸ਼ੀਸ਼ ਗੋਇਲ ਸ਼ਾਮਲ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਅਫ਼ਸਰਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ’ਚ ਕੀਤੀਆਂ ਗਈਆਂ ਤਿਆਰੀਆਂ ਦੀ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ : ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਅਫ਼ਸਰਾਂ ਨੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ, ਸਾਰੀਆਂ ਪ੍ਰਕਿਰਿਆਵਾਂ ’ਚ ਪਾਰਦਰਸ਼ਤਾ ਬਣਾਈ ਰੱਖਣ, ਚੋਣਾਂ ਤੋਂ ਪਹਿਲਾਂ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਨਿਰਦੇਸ਼ਾਂ ਦੇ ਪ੍ਰਭਾਵਸ਼ਾਲੀ ਅਮਲ ਲਈ ਮਜ਼ਬੂਤ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News