ਜਲੰਧਰ ਜ਼ਿਮਨੀ ਚੋਣ ''ਚ ਚੋਣ ਕਮਿਸ਼ਨ ਨੇ ਬਦਲਿਆ ਸਭ ਤੋਂ ਵੱਡਾ ਨਿਯਮ, ਜਾਰੀ ਕੀਤੇ ਹੁਕਮ
Monday, Jul 08, 2024 - 06:26 PM (IST)
ਜਲੰਧਰ : ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵੱਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ 'ਤੇ ਸਿਆਹੀ ਲਗਾਈ ਜਾਵੇਗੀ। ਇਹ ਤਬਦੀਲੀ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਕਰਕੇ ਵੋਟਰਾਂ ਵਿਚ ਦੁਚਿੱਤੀ ਪੈਦਾ ਹੋਣ ਦੇ ਖ਼ਦਸ਼ੇ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ ਹੈ, ਜਿਸ ਵਿਚ ਹੱਥ ਦੀ ਪਹਿਲੀ ਉਂਗਲ ’ਤੇ ਪਹਿਲਾਂ ਹੀ ਸਿਆਹੀ ਦਾ ਨਿਸ਼ਾਨ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਪੁਲਸ, ਪ੍ਰਾਈਵੇਟ ਸਕੂਲਾਂ 'ਤੇ ਵੱਡੀ ਕਾਰਵਾਈ
ਡਾ. ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਇਸ ਉਲਝਣ ਨੂੰ ਦੂਰ ਕਰਨ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਾਰਤ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਪ ਚੋਣ ਦੌਰਾਨ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ 'ਤੇ ਸਿਆਹੀ ਲਗਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਗੈਂਗ ਦਾ ਪਰਦਾਫਾਸ਼, ਸੁੱਖਾ ਪਿਸਤੌਲ ਅੰਬਰਸਰੀਆ ਗ੍ਰਿਫ਼ਤਾਰ
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਸਮੂਹ ਪੋਲਿੰਗ ਸਟਾਫ਼ ਨੂੰ ਇਨ੍ਹਾਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡਾ. ਅਗਰਵਾਲ ਨੇ ਕਿਹਾ ਕਿ ਅਸੀਂ ਹਰ ਕਿਸੇ ਲਈ ਵੋਟਿੰਗ ਤਜਰਬੇ ਨੂੰ ਸੁਖਾਵਾਂ ਬਣਾਉਣ ਲਈ ਵਚਨਬੱਧ ਹਾਂ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ 'ਤੇ ਹੋਏ ਹਮਲੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8