ਲੋਕ ਸਭਾ ਚੋਣਾਂ : ਚੋਣ ਕਮਿਸ਼ਨ ਨੇ ਪੰਜਾਬ ਦੇ ਵੱਡੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ

Thursday, Apr 04, 2024 - 09:45 AM (IST)

ਚੰਡੀਗੜ੍ਹ/ਜਲੰਧਰ (ਮਨਜੋਤ, ਧਵਨ) : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਸੂਬੇ ’ਚ ਨਸ਼ੇ, ਨਕਦੀ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ’ਚ ਵੋਟ ਫ਼ੀਸਦੀ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।

ਇਹ ਵੀ ਪੜ੍ਹੋ : 1 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ ਤੇ ਹੋਰ ਅਦਾਰੇ

ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ’ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦਾ Main ਨੈਸ਼ਨਲ ਹਾਈਵੇਅ ਹੋ ਗਿਆ ਬੰਦ, ਇੱਧਰ ਜਾ ਰਹੇ ਹੋ ਤਾਂ ਜ਼ਰਾ ਧਿਆਨ ਨਾਲ (ਤਸਵੀਰਾਂ)

ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਪੰਜਾਬ ’ਚ ਨਸ਼ਿਆਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਸਿਬਿਨ ਸੀ. ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ, ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖ਼ਸ਼ ਅਤੇ ਆਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News