ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ,  MP ਰੰਧਾਵਾ ਨੇ ਦਿੱਤੀ ਸੀ  ਸ਼ਿਕਾਇਤ

Tuesday, Nov 12, 2024 - 02:56 PM (IST)

ਗੁਰਦਾਸਪੁਰ (ਵਿਨੋਦ)-ਚੋਣ ਕਮਿਸ਼ਨ ਨੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰਜੀਤ ਸਿੰਘ ਰੰਧਾਵਾ ਦੀ ਸ਼ਿਕਾਇਤ 'ਤੇ ਜ਼ਿਮਨੀ ਚੋਣਾਂ ਦੌਰਾਨ ਡੇਰੇ ਬਾਬਾ ਨਾਨਕ ਹਲਕੇ ਨਾਲ ਸੰਬੰਧਿਤ ਵੱਡਾ ਫੈਸਲੇ ਲਿਆ ਹੈ। ਸੁਖਜਿੰਦਰ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਦੇ ਵੋਟਰਾਂ ਨੂੰ ਕੁਰੂਕਸ਼ੇਤਰ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੀਡੀਓ ਕਾਲ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਮਜ਼ਬੂਰ ਕਰਨ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੁਰੂਕਸ਼ੇਤਰ ਜੇਲ੍ਹ 'ਚ ਬੰਦ ਜੱਗੂ ਭਗਵਾਨਪੁਰੀਏ ਦੇ ਆਲੇ-ਦੁਆਲੇ ਦੀ ਪੂਰੀ ਨਿਗਰਾਨੀ ਰੱਖੀ ਜਾਵੇ ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਵੱਲੋਂ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜਸਬੀਰ ਸਿੰਘ ਦੇ ਖਿਲਾਫ ਵੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਡੀ.ਐੱਸ.ਪੀ ਜਸਬੀਰ ਸਿੰਘ ਨੂੰ ਵੀ ਤੁਰੰਤ ਪ੍ਰਭਾਵ ਨਾਲ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ 'ਤੇ ਨਵਾਂ ਡੀ.ਐੱਸ.ਪੀ. ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਕੀ ਹੈ ਮਾਮਲਾ

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ ਕਿ ਜੇਕਰ ਉਹ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਦੇਣਗੇ ਤਾਂ ਆਪਣਾ ਹਾਲ ਦੇਖ ਲੈਣਾ। ਉਨ੍ਹਾਂ ਕਿਹਾ ਕਿ ਗੈਂਗਸਟਰ ਦੀ ਮਾਂ ਜੇਲ੍ਹ ਜਾਂਦੀ ਹੈ ਅਤੇ ਉਸ ਦੀ ਲੋਕਾਂ ਨਾਲ ਫ਼ੋਨ 'ਤੇ ਗੱਲ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News