ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਸੂਬੇ ’ਚ ਦੋ ਦਿਨਾਂ ਦੌਰੇ ’ਤੇ ਪੁੱਜੀ

Wednesday, Dec 15, 2021 - 08:30 PM (IST)

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਸੂਬੇ ’ਚ ਦੋ ਦਿਨਾਂ ਦੌਰੇ ’ਤੇ ਪੁੱਜੀ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਸੁਸ਼ੀਲ ਚੰਦਰਾ ਦੀ ਅਗਵਾਈ ’ਚ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ ’ਤੇ ਪਹੁੰਚੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਚੰਦਰ ਭੂਸ਼ਣ ਕੁਮਾਰ,  ਨਿਤੇਸ਼ ਵਿਆਸ ਅਤੇ ਟੀ ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼੍ਰੀਮਤੀ ਸ਼ੇਫਾਲੀ ਬੀ ਸ਼ਰਨ ਸ਼ਾਮਲ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਮੋਹਾਲੀ ਹਵਾਈ ਅੱਡੇ `ਤੇ ਕਮਿਸ਼ਨ ਦੀ ਟੀਮ ਦਾ ਸਵਾਗਤ ਕਰਨ ਪਹੁੰਚੇ।ਪਹਿਲੇ ਦਿਨ ਸੀ. ਈ. ਸੀ. ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਡਿਵੈਲਪਰਜ਼ ਨੂੰ ਦਿੱਤੀ ਸੌਗਾਤ, ਬਕਾਏ ’ਤੇ ਵਿਆਜ਼ ’ਚ ਕੀਤੀ ਕਟੌਤੀ

ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਅਤੇ ਘੋਖਿਆ ਜਾਵੇਗਾ। ਇਸ ਤੋਂ ਬਾਅਦ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀ. ਈ. ਓ. ਪੰਜਾਬ, ਰਾਜ ਪੁਲਸ ਨੋਡਲ ਅਫ਼ਸਰ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ. ਏ. ਪੀ. ਐੱਫ.) ਨਾਲ ਮੀਟਿੰਗ ਕੀਤੀ। ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਵਾਸਤੇ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਕਾਂਸਟੇਬਲ ਭਰਤੀ ਦੌਰਾਨ ਨੌਜਵਾਨਾਂ ਵੱਲੋਂ ਹੇਰਾਫੇਰੀ, ਬਾਇਓਮੀਟ੍ਰਿਕ ਸਿਸਟਮ ਨੇ ਖੋਲ੍ਹੀ ਪੋਲ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

 


author

Anuradha

Content Editor

Related News