ਮੋਗਾ ਦੇ ਮੇਅਰ ਦੀ ਚੋਣ ਇਸ ਤਾਰੀਖ਼ ਨੂੰ ਹੋਵੇਗੀ, ਹਾਈਕੋਰਟ ਦੇ ਹੁਕਮਾਂ ਮਗਰੋਂ ਕੀਤਾ ਗਿਆ ਐਲਾਨ

Saturday, Jan 17, 2026 - 10:34 AM (IST)

ਮੋਗਾ ਦੇ ਮੇਅਰ ਦੀ ਚੋਣ ਇਸ ਤਾਰੀਖ਼ ਨੂੰ ਹੋਵੇਗੀ, ਹਾਈਕੋਰਟ ਦੇ ਹੁਕਮਾਂ ਮਗਰੋਂ ਕੀਤਾ ਗਿਆ ਐਲਾਨ

ਮੋਗਾ (ਕਸ਼ਿਸ਼) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮੋਗਾ ਜ਼ਿਲ੍ਹੇ 'ਚ ਮੇਅਰ ਦੀ ਚੋਣ 19 ਜਨਵਰੀ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਹੈ। ਦਰਅਸਲ ਬਲਜੀਤ ਸਿੰਘ ਚਾਨੀ ਵਲੋਂ 27 ਨਵੰਬਰ ਨੂੰ ਮੇਅਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਮੇਅਰ ਦਾ ਕਾਰਜਭਾਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ ਸੰਭਾਲ ਰਹੇ ਸਨ। ਇਸ ਦੌਰਾਨ ਕੁੱਝ ਕੌਂਸਲਰਾਂ ਵੱਲੋਂ ਮੇਅਰ ਦੀ ਚੋਣ ਕਰਵਾਉਣ ਲਈ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ : ਰਾਣਾ ਬਲਾਚੌਰੀਆ ਕਤਲ ਮਾਮਲੇ ਦਾ ਮੁੱਖ ਸ਼ੂਟਰ ਐਨਕਾਊਂਟਰ 'ਚ ਢੇਰ (ਵੀਡੀਓ)

ਹਾਈਕੋਰਟ ਨੇ ਹੁਕਮ ਜਾਰੀ ਕਰਦੇ ਹੋਏ 31 ਜਨਵਰੀ ਤੋਂ ਪਹਿਲਾਂ ਮੇਅਰ ਦੀ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।  ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਜੀਤ ਸਿੰਘ ਚਾਨੀ ਦੇ ਮੇਅਰ ਬਣਨ ਤੋਂ ਪਹਿਲਾਂ ਨੀਤਿਕਾ ਭੱਲਾ ਮੇਅਰ ਵਜੋਂ ਅਹੁਦਾ ਸੰਭਾਲ ਰਹੇ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਲਜੀਤ ਸਿੰਘ ਚਾਨੀ ਨੇ ਮੇਅਰ ਦਾ ਅਹੁਦਾ ਸੰਭਾਲਿਆ ਸੀ।

ਇਹ ਵੀ ਪੜ੍ਹੋ : PGI ’ਚ ਦੁਨੀਆ ਦੀ ਵਿਲੱਖਣ ਸਰਜਰੀ, 2 ਸਾਲਾ ਬੱਚੇ ਦੇ ਦਿਮਾਗ ’ਚੋਂ ਕੱਢਿਆ 7 ਇੰਚ ਲੰਬਾ ਟਿਊਮਰ

ਪੰਜ ਸਾਲਾਂ ਦੇ ਇਸ ਕਾਰਜਕਾਲ ਦੌਰਾਨ ਮੋਗਾ ਨਗਰ ਨਿਗਮ ਨੂੰ ਤੀਜੀ ਵਾਰ ਨਵਾਂ ਮੇਅਰ ਮਿਲਣ ਜਾ ਰਿਹਾ ਹੈ। ਉੱਥੇ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਜਸਪਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਮੋਗਾ ਨੇ ਦੱਸਿਆ ਕਿ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ 19 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਚੋਣ ਕਰਵਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


author

Babita

Content Editor

Related News